15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਭਾਰਤ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਰਕਰ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ: ਸੋਹਨ ਲਾਲ <br/> 28-01-2026
ਤਾਰਾਗੜ੍ਹ, 27 ਜਨਵਰੀ (ਸੋਹਨ ਲਾਲ)-ਅੱਜ ਬੇਗੋਵਾਲ ਤਾਰਾਗੜ੍ਹ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਸਤਿਸੰਗ ਪ੍ਰਮੁੱਖ ਸੁਰੇਸ਼ ਮਹਾਜਨ ਨੇ ਕੀਤੀ | ਰੋਸ ਪ੍ਰਦਰਸ਼ਨ ਵਿਚ ਸੁਰੇਸ਼ ਮਹਾਜਨ ਨੇ ਬੋਲਦਿਆਂ ਦੱਸਿਆ ਕਿ ਬੰਗਲਾਦੇਸ਼ ਵਿਚ ਇਕ ਹਿੰਦੂ 'ਤੇ ਪੈਟਰੋਲ ਸੁੱਟ ਉਸ ਨੰੂ ਜਲਾ ਦਿੱਤਾ ਗਿਆ ਜੋ ਕਿ ਬਹੁਤ ਹੀ ਜ਼ਿਆਦਾ ਨਿੰਦਣਯੋਗ ਹੈ | ਉਨ੍ਹਾਂ ਮੋਦੀ ਸਰਕਾਰ ਨੂੰ ਬੰਗਲਾਦੇਸ਼ ਵਿਚ ਬਾਰ-ਬਾਰ ਹੋ ਰਹੀ ਹਿੰਦੂ ਦੀ ਹੱਤਿਆ ਦਾ ਬੰਗਲਾਦੇਸ਼ ਖ਼ਿਲਾਫ਼ ਕੋਈ ਠੋਸ ਕਦਮ ਪੁੱਟਣ ਲਈ ਕਿਹਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿਚ ਬੰਗਲਾਦੇਸ਼ ਨੂੰ ਭਾਰਤ ਤੋਂ ਅਲੱਗ ਕਰ ਦਿੱਤਾ ਗਿਆ ਸੀ ਅਤੇ ਉਸ ਦਾ ਨਤੀਜਾ ਅੱਜ ਹਿੰਦੂ ਨੂੰ ਪੈਟਰੋਲ ਨਾਲ ਜਲਾਇਆ ਜਾ ਰਿਹਾ ਹੈ | ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੇ ਹਿੰਦੂਆਂ ਨੂੰ ਪੈਟਰੋਲ ਨਾਲ ਜਲਾ ਕੇ ਮਾਰਿਆ ਹੈ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇ | ਇਸ ਮੌਕੇ ਸੁਰਿੰਦਰ ਮਹਾਜਨ, ਰਾਜ ਕੁਮਾਰ, ਸੰਨੀ ਕੁਮਾਰ, ਬੋਧਰਾਜ, ਪ੍ਰਦੀਪ ਕੁਮਾਰ, ਰਵੀ ਕੁਮਾਰ, ਅਮਨ ਕੁਮਾਰ, ਜਤਿੰਦਰ ਸਿੰਘ, ਗਿਰਧਾਰੀ ਲਾਲ, ਸੁਰਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੀ ਜਨਤਾ ਨਾਲ ਸਰਾਸਰ ਧੋਖਾ-ਹਰੀਸ਼ ਸੰਮਾ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਜਥੇਬੰਦੀਆਂ ਵਲੋਂ ਸਪੈਸ਼ਲ ਇੰਕਰੀਮੈਂਟ ਬਾਰਡਰ ਏਰੀਆ ਲਾਗੂ ਕਰਨ ਸੰਬੰਧੀ ਕੀਤੀ ਮੀਟਿੰਗ <br/>
Ad Position 24