06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਗੁਰਦਾਸਪੁਰ, 28 ਜਨਵਰੀ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਚੇਅਰਮੈਨ ਸਰਵਨ ਸਿੰਘ ਛੀਨਾ ਦੀ ਅਗਵਾਈ ਤੇ ਕੋਆਰਡੀਨੇਟਰ ਕੁਲਜੀਤ ਕੌਰ, ਡੀ.ਪੀ ਅਧਿਆਪਕਾ ਸਾਵਲੀ ਤੇ ਪਿ੍ੰਸੀਪਲ ਹਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਡੀ.ਪੀ ਅਧਿਆਪਕਾ ਵਲੋਂ ਖੋ-ਖੋ, ਵਾਲੀਬਾਲ ਤੇ ਹੋਰ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ 'ਚੋਂ ਜੇਤੂ ਟੀਮਾਂ ਨੰੂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਇਸ ਦਿਨ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਅਗਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਪਿੰਡ ਜੱਟੂਵਾਲ 'ਚ ਦੋ ਔਰਤਾਂ ਸਮੇਤ ਤਿੰਨ ਹੋਏ ਜ਼ਖ਼ਮੀ
Ad Position 24