ਧਾਰੀਵਾਲ, 28 ਜਨਵਰੀ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਬੰਧਕੀ ਕਮੇਟੀ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਨੂੰ ਤਿਰੰਗੇ ਝੰਡਿਆਂ ਤੇ ਦੇਸ਼ ਭਗਤੀ ਚਾਰਟ ਪੇਪਰਾਂ ਦੀ ਸਜਾਵਟ ਨਾਲ ਸਜਾਇਆ ਗਿਆ ਸੀ | ਪਿ੍ੰਸੀਪਲ ਸ੍ਰੀਮਤੀ ਆਰਤੀ ਠਾਕੁਰ ਤੇ ਸਮੂਹ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਪਿ੍ੰਸੀਪਲ ਆਰਤੀ ਠਾਕੁਰ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਦੇਸ਼ ਦੇ ਉਜਵਲ ਭਵਿੱਖ ਲੲਾੀ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਦੇਸ਼ ਸੇਵਾ ਦੇ ਜਜ਼ਬੇ ਨਾਲ ਅੱਗੇ ਵਧਣਾ ਚਾਹੀਦਾ ਹੈ |