ਕੋਟਲੀ ਸੂਰਤ ਮੱਲ੍ਹੀ, 28 ਜਨਵਰੀ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਚ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਪਿੰ੍ਰਸੀਪਲ ਸ਼ਰਨਜੀਤ ਕੌਰ ਨੇ ਤਿਰੰਗਾ ਝੰਡਾ ਲਹਿਰਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਦੀ ਗੂੰਜ ਨਾਲ ਪੂਰਾ ਸਕੂਲ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ | ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹੇ | ਸਕੂਲ ਦੇ ਵਿਦਿਆਰਥੀਆਂ ਵਲੋਂ ਭਾਰਤੀ ਸੰਵਿਧਾਨ ਦੀਆਂ ਮਹੱਤਵਪੂਰਨ ਧਰਾਵਾਂ ਤੇ ਮੂਲ ਅਸੂਲਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ | ਇਸ ਤੋਂ ਇਲਾਵਾ ਦੇਸ਼ ਭਗਤੀ ਭਰੀਆਂ ਕਵਿਤਾਵਾਂ ਬੋਲੀਆਂ ਗਈਆਂ ਤੇ ਵੱਖ-ਵੱਖ ਦੇਸ਼ ਭਗਤੀ ਦੇ ਗੀਤਾਂ 'ਤੇ ਸੁੰਦਰ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਣੂ ਕਰਵਾਇਆ | ਸਮਾਗਮ ਦੀ ਸਮਾਪਤੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ ਦੇ ਸੰਦੇਸ਼ ਨਾਲ ਹੋਈ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |