08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

21 ਸਿੱਖ ਰੈਜੀਮੈਂਟ ਦੇ ਮਹਾਨ ਸ਼ਹੀਦ ਦਇਆ ਸਿੰਘ ਵੜੈਚ ਯਾਦਗਾਰੀ ਸਮਾਰਕ ਲੋਕ ਅਰਪਣ

Ad Position 21
No active advertisement
ਅਜੀਤ ਡੈਸਕ 29-01-2026
ਨਿੱਕੇ ਘੁੰਮਣ, 28 ਜਨਵਰੀ (ਸਤਬੀਰ ਸਿੰਘ ਘੁੰਮਣ)-21 ਸਿੱਖ ਰੈਜੀਮੈਂਟ ਦੇ ਮਹਾਨ ਸ਼ਹੀਦ ਸਿਪਾਹੀ ਦਇਆ ਸਿੰਘ ਵੜੈਚ ਪੁੱਤਰ ਸ: ਤੀਰਥ ਸਿੰਘ ਦੀ ਯਾਦ 'ਚ ਤਿਆਰ ਕੀਤਾ ਸਮਾਰਕ ਅੱਜ ਪਿੰਡ ਦੇ ਐਲੀਮੈਂਟਰੀ ਸਕੂਲ ਵੜੈਚ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਲੋਕ ਅਰਪਣ ਕੀਤਾ ਗਿਆ | ਇਸ ਮੌਕੇ 21 ਸਿੱਖ ਰੈਜੀਮੈਂਟ ਦੇ ਉੱਚ ਅਧਿਕਾਰੀ ਤੇ ਜਵਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਦੌਰਾਨ ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਸ਼ਹੀਦ ਸਿਪਾਹੀ ਦਇਆ ਸਿੰਘ ਵੜੈਚ ਨੇ 2006 'ਚ ਜੰਮੂ ਕਸ਼ਮੀਰ ਨਾਲ ਲੋਹਾ ਲੈਂਦੇ ਹੋਏ ਦੇਸ਼ ਦੀ ਰੱਖਿਆ ਕਰਦਿਆਂ ਸ਼ਹਾਦਤ ਦਿੱਤੀ ਸੀ | ਉਨ੍ਹਾਂ ਕਿਹਾ ਕਿ ਸ਼ਹੀਦ ਦਇਆ ਸਿੰਘ ਦੀ ਕੁਰਬਾਨੀ ਦੇਸ਼ ਲਈ ਸਦਾ ਪ੍ਰੇਰਣਾ ਦਾ ਸ੍ਰੋਤ ਰਹੇਗੀ | ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਫੌਜੀ ਅਧਿਕਾਰੀਆਂ ਕਿਹਾ ਕਿ ਦੇਸ਼ ਦੀ ਸਰੁੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲੇ ਸੂਰਮਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਪੂਰੇ ਪਿੰਡ 'ਚ ਦੇਸ਼ ਭਗਤੀ ਦਾ ਮਾਹੌਲ ਬਣਿਆ ਹੋਇਆ ਸੀ |
ਇਸ ਮੌਕੇ ਪਰਿਵਾਰਕ ਮੈਂਬਰ ਮਾਤਾ ਬੀਬੀ ਸੁਰਜੀਤ ਕੌਰ, ਵਰਿੰਦਰ ਕੌਰ ਪਤਨੀ, ਜਸ਼ਨਪ੍ਰੀਤ ਕੌਰ, ਬਲਜੀਤ ਕੌਰ, ਗੁਰਮੀਤ ਕੌਰ ਲੜਕੀਆਂ, ਸਰਬਜੀਤ ਸਿੰਘ ਭਰਾ, ਮਨਪ੍ਰੀਤ ਕੌਰ, ਰਮਨਦੀਪ, ਪਰਮਿੰਦਰ ਕੌਰ ਤੋਂ ਇਲਾਵਾ ਸਰਪੰਚ ਬਲਵਿੰਦਰ ਸਿੰਘ, ਸਰਬਜੀਤ ਸਿੰਘ, ਭਾਈ ਰਣਜੀਤ ਸਿੰਘ ਵੜੈਚ ਪ੍ਰਚਾਰਕ, ਕੈਪਟਨ ਰਛਪਾਲ ਸਿੰਘ, ਸੁੱਚਾ ਸਿੰਘ, ਗੁਰਵਿੰਦਰ ਸਿੰਘ ਪ੍ਰਚਾਰਕ, ਹਰਜੀਤ ਸਿੰਘ, ਹਰਦਿਆਲ ਸਿੰਘ, ਪਰਮਜੀਤ ਸਿੰਘ, ਸ਼ਮਸੇਰ ਸਿੰਘ, ਸੂਬੇਦਾਰ ਗੁਰਦੇਵ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ ਗੋਲਡੀ, ਕੁਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਕਪੂਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ, ਜਸਪਾਲ ਸਿੰਘ, ਪ੍ਰੀਤਮ ਸਿੰਘ, ਇੰਦਰਜੀਤ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨਾਨਕ ਨੰਗਲ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24