08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿੰਡ ਨਾਨਕ ਨੰਗਲ ਵਿਖੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 29-01-2026
ਅੱਚਲ ਸਾਹਿਬ, 28 ਜਨਵਰੀ (ਗੁਰਚਰਨ ਸਿੰਘ)-ਸ੍ਰੀ ਨਿਰਵੈਰ ਖਾਲਸਾ ਜਥੇਬੰਦੀ ਇੰਟਰਨੈਸ਼ਨਲ ਵਲੋਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਮਤਿ ਵਿਦਿਆਲਾ ਪਿੰਡ ਨਾਨਕ ਨੰਗਲ ਵਿਖੇ ਜਥੇਬੰਦੀ ਦੇ ਮੁੱਖ ਸੇਵਾਦਾਰ ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲਿਆਂ ਦੇ ਯਤਨਾਂ ਸਦਕਾ ਸਮੂਹ ਦੇਸ਼-ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਵੀ ਇਕ ਧੀ ਦਾ ਆਨੰਦ ਕਾਰਜ ਕਰਵਾਇਆ ਗਿਆ | ਇਸ ਮੌਕੇ ਭਾਈ ਮਣੀ ਸਿੰਘ ਨੇ ਦੱਸਿਆ ਕਿ ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲੇ ਕੁੱਝ ਸਮੇਂ ਤੋਂ ਗੁਰਮਤਿ ਪ੍ਰਚਾਰ ਲਈ ਵਿਦੇਸ਼ ਗਏ ਹਨ, ਉਨ੍ਹਾਂ ਦੇ ਸੁਨੇਹੇ 'ਤੇ ਸਮੂਹ ਸੰਗਤਾਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਮਤਿ ਵਿਦਿਆਲਾ ਪਿੰਡ ਨਾਨਕ ਨੰਗਲ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਉਪਰੰਤ ਲੋੜਵੰਦ ਪਰਿਵਾਰ ਦੀ ਧੀ ਦੇ ਆਨੰਦ ਕਾਰਜ ਕਰਵਾਏ ਗਏ ਅਤੇ ਲੜਕੀ ਨੂੰ ਘਰੇਲੂ ਵਰਤੋਂ ਵਾਲਾ ਸਾਮਾਨ ਵੀ ਦਿੱਤਾ ਗਿਆ |
ਇਸ ਮੌਕੇ ਜੋਗਿੰਦਰ ਸਿੰਘ ਨੰਬਰਦਾਰ, ਸਰਪੰਚ ਅਮਰੀਕ ਸਿੰਘ, ਮਲਕੀਤ ਸਿੰਘ ਬਲਾਕ ਸੰਮਤੀ ਮੈਂਬਰ, ਗੁਰਨਾਮ ਸਿੰਘ, ਭਾਈ ਜੋਬਨਜੀਤ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਭੇਜ ਸਿੰਘ, ਸਿਕੰਦਰ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਰੇਸ਼ਮ ਸਿੰਘ, ਹਰਸਿਮਰਨਜੀਤ ਸਿੰਘ, ਹਰਮਨ ਸਿੰਘ, ਸੰਤੋਖ ਸਿੰਘ, ਤੇਜਵਿੰਦਰ ਸਿੰਘ ਜੋਧਾ, ਡਾ. ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਹਰਪਾਲ ਸਿੰਘ, ਗੁਰਭੇਜ ਸਿੰਘ, ਬੰਤਾ ਸਿੰਘ, ਲੱਖ ਸਿੰਘ ਅੰਮਿ੍ਤਸਰੀਏ, ਮਨਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ 21 ਸਿੱਖ ਰੈਜੀਮੈਂਟ ਦੇ ਮਹਾਨ ਸ਼ਹੀਦ ਦਇਆ ਸਿੰਘ ਵੜੈਚ ਯਾਦਗਾਰੀ ਸਮਾਰਕ ਲੋਕ ਅਰਪਣ
Ad Position 24