08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਗਣਤੰਤਰ ਦਿਵਸ ਧੂਮ-ਧਾਮ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਬਟਾਲਾ, 28 ਜਨਵਰੀ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਦੀ ਸਿਰਮੌਰ ਵਿਦਿਅਕ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਗਣਤੰਤਰਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਹ ਸਮਾਗਮ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ-ਪਿ੍ੰਸੀਪਲ ਆਰਤੀ ਨੰਦਾ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ | ਡਾਇਰੈਕਟਰ ਸਰਦੂਲ ਸਿੰਘ ਚੀਮਾ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਰਾਸ਼ਟਰੀ ਗੀਤ ਦੀ ਗੂੰਜ ਨਾਲ ਪੂਰਾ ਸਕੂਲ ਦਾ ਵਿਹੜਾ ਦੇਸ਼ ਭਗਤੀ ਦੇ ਰੰਗ ਵਿਚ ਰੰਗ ਗਿਆ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਤਿਰੰਗੇ ਰੰਗਾਂ ਦੇ ਕੱਪੜੇ ਪਾ ਕੇ ਦੇਸ਼ ਪ੍ਰਤੀ ਆਪਣੇ ਪਿਆਰ ਤੇ ਸਨਮਾਨ ਦਾ ਸੁੰਦਰ ਪ੍ਰਗਟਾਵਾ ਕੀਤਾ | ਸਕੂਲ ਦੇ ਨੰਨੇ-ਮੁੰਨੇ ਬੱਚੇ ਵੱਖ-ਵੱਖ ਰਾਸ਼ਟਰੀ ਨੇਤਾਵਾਂ ਦੀ ਵੇਸ਼ਭੂਸ਼ਾ ਵਿਚ ਸੱਜੇ ਹੋਏ ਬਹੁਤ ਹੀ ਮਨਮੋਹਕ ਦਿਖ ਰਹੇ ਸਨ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦੇ ਮਹੱਤਵ, ਸੰਵਿਧਾਨ ਦੀ ਮਹਾਨਤਾ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਸਾਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਡਾਕਟਰ ਮਨਦੀਪ ਕੌਰ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਣ ਰਾਹੀਂ ਸਭ ਨੂੰ ਦੇਸ਼ ਦੀ ਏਕਤਾ, ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਦਿਵਾਈ |
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਗਣਤੰਤਰ ਦਿਵਸ ਮਨਾਇਆ
Ad Position 24