ਬਟਾਲਾ, 28 ਜਨਵਰੀ (ਸਤਿੰਦਰ ਸਿੰਘ)-ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ 77ਵਾਂ ਗਣਤੰਤਰ ਦਿਵਸ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਐਮ.ਡੀ. ਸ੍ਰੀਮਤੀ ਸੁਰਿੰਦਰ ਕੌਰ, ਪ੍ਰਬੰਧਕ ਡਾਇਰੈਕਟਰ ਸ. ਬਖ਼ਸ਼ੀਸ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਰੋਹ ਦੀ ਸ਼ੁਰੂਆਤ ਐਮ.ਡੀ. ਸ੍ਰੀਮਤੀ ਸੁਰਿੰਦਰ ਕੌਰ, ਡਾਇਰੈਕਟਰ ਬਖ਼ਸ਼ੀਸ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਕੇ ਕੀਤੀ ਗਈ | ਸਕੂਲ ਅਤੇ ਬੀ.ਐੱਡ. ਕਾਲਜ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨਾਲ ਸੰਬੰਧਿਤ ਅਤੇ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲੇਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ | ਉਪਰੰਤ ਪਿ੍ੰਸੀਪਲ ਰਮੇਸ ਕੁਮਾਰ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗਣਤੰਤਰ ਦਿਵਸ ਨਾਲ ਸੰਬੰਧਿਤ ਗਤਿਵਿਧੀਆਂ ਵਿਦਿਆਰਥੀਆਂ ਨੂੰ ਦੇਸ਼ ਦੇ ਸੰਵਿਧਾਨ, ਇਤਿਹਾਸ ਅਤੇ ਸੱਭਿਆਚਾਰ ਨੂੰ ਸਮਝਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਗਣਤੰਤਰ ਦਿਵਸ ਅਤੇ ਭਾਰਤੀ ਸੰਵਿਧਾਨ ਦੇ ਇਤਿਹਾਸ ਬਾਰੇ ਵਿਸ਼ੇਸ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸਕੂਲ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮਾਂ ਦੀ ਭਰਪੂਰ ਸਲਾਘਾ ਕੀਤੀ | ਇਸ ਸਮਾਰੋਹ ਦੌਰਾਨ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੁਆਰਡੀਨੇਟਰ ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ |