08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੇਸ਼ ਦਾ 77ਵਾਂ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਬਟਾਲਾ, 28 ਜਨਵਰੀ (ਸਤਿੰਦਰ ਸਿੰਘ)-ਆਈ.ਸੀ.ਐੱਸ.ਈ. ਅਤੇ ਆਈ.ਐੱਸ.ਸੀ. ਬੋਰਡ ਤੋਂ ਮਾਨਤਾ ਪ੍ਰਾਪਤ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੇਸ਼ ਦਾ 77ਵਾਂ ਗਣਤੰਤਰ ਦਿਵਸ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ ਸਾ. ਡਿਪਟੀ ਡੀ.ਈ.ਓ. ਦੀ ਯੋਗ ਰਹਿਨੁਮਾਈ ਹੇਠ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ 9:30 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਕੈਥਰੀਨ ਪਾਲ ਦੁਆਰਾ ਗਣਤੰਤਰ ਦਿਵਸ ਸਬੰਧੀ ਭਾਸ਼ਣ ਦਿੱਤਾ ਗਿਆ ਅਤੇ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਦੁਆਰਾ ਦੇਸ਼ ਭਗਤੀ ਦਾ ਗੀਤ ਗਾਇਆ ਗਿਆ | ਸਕੂਲ ਦੇ ਚੇਅਰਮੈਨ ਨੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਪ੍ਰਤੀ ਪਿਆਰ ਨੂੰ ਕਦੇ ਵੀ ਘਟਾਉਣਾ ਨਹੀਂ ਚਾਹੀਦਾ | ਸਗੋਂ ਵਧ ਚੜ੍ਹ ਕੇ ਆਪਣੇ ਦੇਸ਼ ਦੀ ਤਰੱਕੀ ਲਈ ਸਹਿਯੋਗ ਦੇਣਾ ਚਾਹੀਦਾ ਹੈ | ਪ੍ਰੋਗਰਾਮ ਦੇ ਅਖੀਰ 'ਤੇ ਸਭ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਰਾਸ਼ਟਰੀ ਗੀਤ ਗਾ ਕੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਉਜਾਗਰ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਸ: ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਵਾਲ), ਮਦਰ ਆਫ਼ ਦੀ ਇੰਸਟੀਟਿਊਸ਼ਨ ਮੈਡਮ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪਿ੍ੰਸੀਪਲ ਸਬੀਨਾ ਸਿੰਘ ਅਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ 'ਗਣਤੰਤਰ ਦਿਵਸ' ਅਗਲੀ ਖ਼ਬਰ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਸਮਾਗਮ ਕਰਵਾਇਆ
Ad Position 24