ਨਰੋਟ ਜੈਮਲ ਸਿੰਘ, 28 ਜਨਵਰੀ (ਸ਼ਸ਼ੀ ਕੁਮਾਰ)-ਲਿਟਲ ਏਾਜਲਸ ਪਬਲਿਕ ਸਕੂਲ ਬਸਾਊ ਬਾੜਮਾਂ ਵਿਖੇ ਪਿ੍ੰਸੀਪਲ ਨੀਤੂ ਬਾਲਾ ਦੀ ਅਗਵਾਈ ਹੇਠ 77ਵਾਂ ਗਣਤੰਤਰ ਦਿਵਸ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸਕੂਲ ਨੂੰ ਦੇਸ਼ ਭਗਤੀ ਦੇ ਰੰਗਾਂ ਵਿਚ ਰੰਗਿਆ ਹੋਇਆ ਸੀ | ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ | ਆਪਣੇ ਮਨਮੋਹਕ ਪ੍ਰਦਰਸ਼ਨਾਂ ਨਾਲ ਸਾਰਿਆਂ ਦਾ ਮਨ ਮੋਹ ਲਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ, ਜਿਸ ਨਾਲ ਮਾਹੌਲ ਦੇਸ਼ ਭਗਤੀ ਨਾਲ ਭਰ ਗਿਆ | ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ ਅਤੇ ਇਸ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਬੱਚਿਆਂ ਦੇ ਪ੍ਰਦਰਸ਼ਨ ਦੀ ਹਾਜ਼ਰ ਲੋਕਾਂ ਨੇ ਪ੍ਰਸ਼ੰਸਾ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਨੀਤੂ ਬਾਲਾ ਅਤੇ ਸਕੂਲ ਦੇ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਬੱਚਿਆਂ ਨੂੰ ਦੇਸ਼ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲੈਣ, ਚੰਗੇ ਨਾਗਰਿਕ ਬਣਨ ਅਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੋਨਾਲੀ ਸ਼ਰਮਾ, ਪ੍ਰੀਤੀ, ਅੰਜਲੀ ਅਤੇ ਮਿਸ ਮਨੀਸ਼ਾ ਮੌਜੂਦ ਸਨ |