09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਮਨ ਭੱਲਾ ਕਾਲਜ ਆਫ਼ ਐਜੂਕੇਸ਼ਨ ਪਿੰਡ ਕੋਟਲੀ ਵਿਖੇ ਮਨਾਇਆ ਪਰਾਕਰਮ ਦਿਵਸ

Ad Position 21
No active advertisement
ਅਜੀਤ ਡੈਸਕ 29-01-2026
ਨਰੋਟ ਮਹਿਰਾ, 28 ਜਨਵਰੀ (ਰਾਜ ਕੁਮਾਰੀ)-ਮੇਰਾ ਯੁਵਾ ਭਾਰਤ ਪ੍ਰੋਗਰਾਮ ਅਤੇ ਖੇਡ ਮੰਤਰਾਲਯ ਭਾਰਤ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਉਣ ਸਬੰਧੀ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਪਠਾਨਕੋਟ-ਅੰਮਿ੍ਤਸਰ ਕੌਮੀ ਮਾਰਗ 'ਤੇ ਪੈਂਦੇ ਕੋਟਲੀ ਅਮਨ ਭੱਲਾ ਗਰੁੱਪ ਆਫ ਇੰਸਟੀਚਿਊਟ ਦੇ ਪ੍ਰਧਾਨ ਰਮਨ ਭੱਲਾ, ਚੇਅਰਪਰਸਨ ਅਨੂ ਭੱਲਾ, ਡਾਇਰੈਕਟਰ ਪੂਜਾ ਓਹਰੀ, ਟਰੱਸਟੀ ਆਕਾਸ਼ ਨਰੰਗ ਅਤੇ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ: ਜਗਦੀਸ਼ ਸਿੰਘ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਗਈ | ਇਸ ਮੌਕੇ ਪ੍ਰਤੀਯੋਗਤਾ ਵਿਚ ਲੇਖਨ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਪਰਾਕਰਮ ਦਿਵਸ ਅਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ ਅਤੇ ਉਨ੍ਹਾਂ ਦੀ ਦੇਸ਼ ਨੰੂ ਸਵਤੰਤਰ ਕਰਵਾਉਣ ਲਈ ਯੋਗਦਾਨ ਨੰੂ ਲੈ ਕੇ ਵਿਚਾਰ ਸਾਂਝੇ ਕੀਤੇ | ਇਸ ਤੋਂ ਬਾਅਦ ਪ੍ਰੋਗਰਾਮ ਨੰੂ ਪਿ੍ੰਸੀਪਲ ਡਾ: ਜਗਦੀਸ਼ ਸਿੰਘ ਨੇ ਸੰਬੋਧਨ ਕੀਤਾ | ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੰੂ ਸਨਮਾਨਿਤ ਕੀਤਾ ਗਿਆ | ਡਿਗਰੀ ਕਾਲਜ ਦੇ ਕੁਆਰਡੀਨੇਟਰ ਪ੍ਰਵੀਨ ਕੌਰ, ਅਸਿਸਟੈਂਟ ਪ੍ਰੋ: ਰੇਖਾ, ਰੇਣੂ, ਨਿਧੀ, ਸਾਹਿਲ, ਲਵਲੀ ਸ਼ਰਮਾ ਅਤੇ ਰੀਟਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਦਿਹਾੜੀ ਅਜੀਵਕਾ ਮਿਸ਼ਨ ਦੁਆਰਾ ਝਾਕੀਆਂ ਕੱਢੀਆਂ
Ad Position 24