ਮਾਧੋਪੁਰ, 28 ਜਨਵਰੀ (ਮਹਿਰਾ)-ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਨਕ ਨਿਵਾਸ ਪਿੰਡ ਬੜੋਈ ਨਿਚਲੀ ਮੁਹੱਲਾ ਕਡਿਆਲੇ ਵਿਖੇ ਇਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਸੋਦਰ ਸਾਹਿਬ ਜੀ ਦੇ ਪਾਠ ਤੋਂ ਬਾਅਦ ਭਾਈ ਜਗਮੀਤ ਸਿੰਘ ਜੀ ਦੇ ਜਥੇ ਨੇ ਕੀਰਤਨ ਕੀਤਾ | ਉਪਰੰਤ ਕੌਮ ਦੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਜੀ ਗੰਜਾ ਪਿੰਡ ਦੋਰਾਂਗਲਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੰੂ ਸਮਰਪਿਤ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ | ਉਨ੍ਹਾਂ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ ਅਤੇ ਸ਼ਹੀਦੀ ਬਾਰੇ ਦੱਸਿਆ ਗਿਆ | ਸੁਸਾਇਟੀ ਵਲੋਂ 22 ਫਰਵਰੀ ਦਿਨ ਐਤਵਾਰ ਨੰੂ ਅੰਮਿ੍ਤ ਸੰਚਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਰਾਣੀਪੁਰ ਵਿਖੇ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਮਨਮੋਹਨ ਸਿੰਘ, ਚੰਨਣ ਸਿੰਘ, ਵਜ਼ੀਰ ਸਿੰਘ, ਸਤਿਨਾਮ ਸਿੰਘ, ਜਗੀਰ ਸਿੰਘ, ਸਵਰਨ ਸਿੰਘ, ਅਜੀਤ ਸਿੰਘ, ਸੰਤੋਖ ਸਿੰਘ, ਸੂਬੇਦਾਰ ਸੁਲੱਖਣ ਸਿੰਘ ਅਤੇ ਸਮੂਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਹਾਜ਼ਰ ਸੀ | ਆਈ ਹੋਈ ਸੰਗਤ ਲਈ ਲੰਗਰ ਅਤੇ ਮਨਮੋਹਨ ਸਿੰਘ ਸੋਨੰੂ ਵਲੋਂ ਦੁੱਧ ਦਾ ਲੰਗਰ ਲਗਾਇਆ ਹੋਇਆ ਸੀ |