09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਮਨਾਇਆ 16ਵਾਂ ਰਾਸ਼ਟਰੀ ਵੋਟਰ ਦਿਵਸ

Ad Position 21
No active advertisement
ਅਜੀਤ ਡੈਸਕ 29-01-2026
ਪਠਾਨਕੋਟ, 28 ਜਨਵਰੀ (ਆਸ਼ੀਸ਼ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਪਠਾਨਕੋਟ ਵਲੋਂ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਅਤੇ ਸਹਾਇਕ ਕਮਿਸ਼ਨਰ (ਜ) ਵਿਕਰਮਜੀਤ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮਾਗਮ ਦੀ ਪ੍ਰਧਾਨਗੀ ਤਹਿਸੀਲਦਾਰ ਪਠਾਨਕੋਟ ਸਰਬਜੀਤ ਸਿੰਘ ਵਲੋਂ ਕੀਤੀ ਗਈ | ਮੁੱਖ ਮਹਿਮਾਨ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭੂਮੀ ਰੱਖਿਆ ਅਫ਼ਸਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:/ਐਲੀ:) ਕਮਲਦੀਪ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਰਾਮ ਲੁਭਾਇਆ, ਚੋਣ ਕਾਨੂੰਗੋ ਯੁਗੇਸ਼ ਸਿੰਘ, ਖੇਡ ਕੋਆਰਡੀਨੇਟਰ ਸਿੱਖਿਆ ਵਿਭਾਗ ਅਰੁਣ ਕੁਮਾਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਦੀਪਕ ਰੌਸ਼ਨ ਕਰਕੇ ਕੀਤੀ ਗਈ | ਉਪਰੰਤ ਤਹਿਸੀਲਦਾਰ ਸਰਬਜੀਤ ਸਿੰਘ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਬਾਰੇ ਰੌਸ਼ਨੀ ਪਾਈ, ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪਠਾਨਕੋਟ ਵਿਚ ਨਵੇਂ ਮਤਦਾਤਾਵਾਂ ਨੂੰ ਵੋਟ ਬਣਾਉਣ ਅਤੇ ਮਤਦਾਨ ਲਈ ਕੀਤੇ ਜਾ ਰਹੇ ਕਾਰਜਾਂ 'ਤੇ ਵੀ ਰੌਸ਼ਨੀ ਪਾਈ | ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਜੋ ਕਿ ਵੋਟਰ ਜਾਗਰੂਕਤਾ ਅਤੇ ਨਵੇਂ ਵੋਟਰਾਂ ਦੀ ਰਜਿਸਟੇ੍ਰਸ਼ਨ ਕਰਨ ਹਿਤ ਅਤੇ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਸਾਨੂੰ ਪੂਰਨ ਸੰਵਿਧਾਨ ਦੀ ਜ਼ਰੂਰਤ ਸੀ ਅਤੇ ਸੰਵਿਧਾਨ ਬਣਨ ਤੋਂ ਬਾਅਦ ਸਾਨੂੰ ਮਤਦਾਨ ਦਾ ਅਧਿਕਾਰ ਮਿਲਿਆ | ਉਨ੍ਹਾਂ ਕਿਹਾ ਕਿ ਕਿਸੇ ਵੀ ਚੋਣ ਵਿਚ ਯੁਵਾ ਪੀੜ੍ਹੀ ਦਾ ਜ਼ਿਆਦਾ ਯੋਗਦਾਨ ਰਹਿੰਦਾ ਹੈ ਅਤੇ ਨੌਜਵਾਨਾਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਤਾਕਤ ਦਾ ਇਸਤੇਮਾਲ ਕਰਦੇ ਹੋਏ ਮਤਦਾਨ ਜ਼ਰੂਰ ਕਰਨ | ਉਨ੍ਹਾਂ ਤੋਂ ਇਲਾਵਾ ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਵਲੋਂ ਚੋਣਾਂ ਦੇ ਦੌਰਾਨ ਅਤੇ ਨਵੇਂ ਵੋਟ ਬਣਾਉਣ ਵਿਚ ਅਪਣਾ ਸਹਿਯੋਗ ਦਿੱਤਾ ਉਨ੍ਹਾਂ ਅਧਿਕਾਰੀਆਂ ਨੂੰ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਵੋਟਰ ਦਿਵਸ 'ਤੇ ਭਾਸ਼ਣ, ਕਵਿਤਾ, ਗੀਤ ਅਤੇ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਸਕੂਲ ਦੇ ਬੱਚਿਆਂ ਵਲੋਂ ਭੰਗੜਾ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਜ਼ਿਆਦਾ ਵਧੀਆ ਰੰਗ ਵਿਚ ਰੰਗ ਦਿੱਤਾ | ਅੰਤ ਵਿਚ ਰਾਸ਼ਟਰੀ ਗਾਣ ਦੇ ਨਾਲ ਸਮਾਗਮ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਨਿਰਪੱਖ ਹੋ ਕੇ ਵੋਟ ਪਾਉਣ ਦਾ ਵੋਟਰ ਪ੍ਰਣ ਵੀ ਦਿਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਤਰੀਕ 'ਤੇ ਤਰੀਕ ਦੇਣ ਦੀ ਬਜਾਏ ਸਰਕਾਰ ਪੈਨਸ਼ਨਰ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕਰੇ-ਨਰੇਸ਼ ਕੁਮਾਰ ਕਨਵੀਨਰ ਅਗਲੀ ਖ਼ਬਰ ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਸਮਾਗਮ ਕਰਵਾਇਆ
Ad Position 24