25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ 'ਤੇ ਕੱਢੀ ਸ਼ੋਭਾ ਯਾਤਰਾ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 31-01-2026
ਪਠਾਨਕੋਟ, 30 ਜਨਵਰੀ (ਸੰਧੂ)-ਪਠਾਨਕੋਟ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਮਨਾਉਣ ਲਈ ਇਕ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ | ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਲੰਘਦੇ ਹੋਏ ਸ਼ੋਭਾ ਯਾਤਰਾ ਢਾਂਗੂ ਰੋਡ ਪਹੁੰਚੀ | ਜਿੱਥੇ ਸਮਾਜ ਸੇਵਕ ਸ੍ਰੀਜਲ ਗੁਪਤਾ ਨੇ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਸ਼ੋਭਾ ਯਾਤਰਾ ਦਾ ਉਤਸ਼ਾਹ ਨਾਲ ਸਵਾਗਤ ਕੀਤਾ | ਉਨ੍ਹਾਂ ਨੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਨੂੰ ਹਾਰ ਪਹਿਨਾਏ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸ੍ਰੀਜਲ ਗੁਪਤਾ ਵਲੋਂ ਸੰਗਤ ਲਈ ਖੀਰ ਪ੍ਰਸ਼ਾਦ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ, ਜੋ ਕਿ ਬਹੁਤ ਸ਼ਰਧਾ ਨਾਲ ਵੰਡਿਆ ਗਿਆ | ਇਸ ਮੌਕੇ ਸਮਾਜ ਸੇਵਕ ਸ੍ਰੀਜਲ ਗੁਪਤਾ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਤੇ ਉਨ੍ਹਾਂ ਦੁਆਰਾ ਦਿਖਾਏ ਗਏ ਮਨੁੱਖਤਾ ਤੇ ਪਿਆਰ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੋਂ ਯੂਰਪ ਤੱਕ-ਯੂਰਪੀ ਸੰਸਦ ਵਿਖੇ ਭਾਰਤ-ਯੂਰਪ ਸੰਬੰਧਾਂ 'ਤੇ ਇਤਿਹਾਸਕ ਸੰਵਾਦ ਅਗਲੀ ਖ਼ਬਰ ਨਰੋਟ ਜੈਮਲ ਸਿੰਘ ਵਿਖੇ ਸਰਹੱਦੀ ਲੋਕ ਸੇਵਾ ਕਮੇਟੀ 'ਚ ਨਵੀਂ ਜ਼ਿਲ੍ਹਾ ਕਾਰਜਕਾਰੀ ਕਮੇਟੀ ਦਾ ਗਠਨ
Ad Position 24