24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੀਨੀਅਰ ਡਿਪਟੀ ਮੇਅਰ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 31-01-2026
ਪਠਾਨਕੋਟ, 30 ਜਨਵਰੀ (ਸੰਧੂ)-ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਵਸ ਮੌਕੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੇ ਸਥਾਨਕ ਢਾਂਗੂ ਰੋਡ 'ਤੇ ਪੁੱਜਣ 'ਤੇ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਨੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ | ਵਿਕਰਮ ਮਹਾਜਨ ਨੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਨੂੰ ਹਾਰ ਪਹਿਨਾਏ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਸ਼ੁੱਭ ਮੌਕੇ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਨੇ ਫੁੱਲਾਂ ਦੀ ਵਰਖਾ ਕਰਕੇ ਮੌਜੂਦ ਸ਼ਰਧਾਲੂਆਂ ਦਾ ਸਵਾਗਤ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ | ਉਨ੍ਹਾਂ ਸਾਰਿਆਂ ਨੂੰ ਗੁਰੂ ਜੀ ਦੁਆਰਾ ਦਿਖਾਏ ਗਏ ਪਿਆਰ, ਸਮਾਨਤਾ ਅਤੇ ਭਾਈਚਾਰੇ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਰਾਕੇਸ਼ ਸ਼ਰਮਾ ਪੱਪੀ, ਜਸਵੀਰ ਸਿੰਘ ਜੱਸੀ, ਸ਼ੇਖਰ, ਗਿਰੀਸ਼ ਮਹਾਜਨ, ਲਾਤੀ, ਵਿਕਾਸ ਸ਼ਰਮਾ, ਅੰਕੁਸ਼ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਪ੍ਰੀਖਿਆਵਾਂ ਸੰਬੰਧੀ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਏ.ਐਂਡ.ਐਮ. ਇੰਸਟੀਚਿਊਟ ਪਠਾਨਕੋਟ ਦੇ ਮੈਡੀਕਲ ਵਿਦਿਆਰਥੀਆਂ ਦਾ ਅਕਾਦਮਿਕ ਹਸਪਤਾਲ ਦਾ ਦੌਰਾ
Ad Position 24