ਪਠਾਨਕੋਟ, 30 ਜਨਵਰੀ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 1 ਫਰਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਤਰਨਜੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਮੋਹਨ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਇਸ ਮੌਕੇ ਚਰਨ ਸਿੰਘ, ਪਿ੍ਤਪਾਲ ਸਿੰਘ ਅਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |