23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ 'ਚ ਅੱਜ ਅੱਧੇ ਦਿਨ ਦੀ ਛੁੱਟੀ

Ad Position 21
No active advertisement
ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਚੱਕਰਾਜਾ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਅਦਿੱਤਿਆ ਉੱਪਲ ਵਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ ਕਾਲਜ ਵਿੱਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ | ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ 'ਤੇ ਲਾਗੂ ਨਹੀਂ ਹੋਵੇਗਾ | ਹੁਕਮਾਂ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਤੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਲੋਂ ਮੰਗ ਪੱਤਰ ਇਸ ਦਫ਼ਤਰ ਵਿਚ ਪੇਸ਼ ਕਰਦੇ ਹੋਏ ਬੇਨਤੀ ਕੀਤੀ ਗਈ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ | ਇਸ ਲਈ ਉਨ੍ਹਾਂ ਵਲੋਂ ਮਿਤੀ 31.01.2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਸਰਕਾਰੀ/ਅਰਧ ਸਰਕਾਰੀ, ਸਕੂਲਾਂ/ਕਾਲਜਾਂ ਵਿੱਦਿਅਕ ਸੰਸਥਾਵਾਂ ਵਿਚ ਅੱਧੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਗਈ ਸੀ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ (ਪ) ਗੁਰਦਾਸਪੁਰ, ਜ਼ਿਲੇ੍ਹ ਦੇ ਸਕੂਲਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਵਾਇਸ ਆਫ ਬਟਾਲਾ ਵਲੋਂ ਐਸ.ਡੀ.ਐਮ. ਗੁਰਮੰਦਰ ਸਿੰਘ ਤੇ ਦਫ਼ਤਰੀ ਅਮਲਾ ਸਨਮਾਨਿਤ ਅਗਲੀ ਖ਼ਬਰ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਮੰਗਾਂ ਮਨਵਾਉਣ ਲਈ ਕੀਤਾ ਸੰਘਰਸ਼ ਦਾ ਐਲਾਨ-ਸੁਰਿੰਦਰ ਪੱਪੂ
Ad Position 24