23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹਰਮਨ ਗੁਰਾਇਆ ਵਲੋਂ ਲੋੜਵੰਦ ਵਿਅਕਤੀ ਨੂੰ ਟਰਾਈਸਾਈਕਲ ਭੇਟ

Ad Position 21
No active advertisement
ਅਜੀਤ ਡੈਸਕ 31-01-2026
ਬਟਾਲਾ, 30 ਜਨਵਰੀ (ਸਤਿੰਦਰ ਸਿੰਘ)-ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੇ ਨੈਸ਼ਨਲ ਐਵਾਰਡੀ ਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਨੇ ਲੋਕ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਤੁਰਨ-ਫਿਰਨ ਤੋਂ ਅਸਮਰੱਥ ਜਗਤਾਰ ਸਿੰਘ ਵਾਸੀ ਬਾਸਰਪੁਰਾ ਬੱਲਪੁਰੀਆਂ ਨੂੰ ਟਰਾਈਸਾਈਕਲ ਭੇਟ ਕੀਤਾ | ਜ਼ਿਕਰਯੋਗ ਹੈ ਕਿ ਨੈਸ਼ਨਲ ਐਵਾਰਡੀ ਹਰਮਨ ਗੁਰਾਇਆ ਵਲੋਂ ਪਿਛਲੇ ਲੰਬੇ ਸਮੇਂ ਤੋਂ ਬੇਸਹਾਰਾ, ਅਪਾਹਜ ਵਿਅਕਤੀਆਂ ਨੂੰ ਵੀਲ ਚੇਅਰ, ਟਰਾਈਸਾਈਕਲ, ਫੌੜੀਆਂ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ ਲਗਾਉਣ ਤੋਂ ਇਲਾਵਾ ਵਾਤਾਵਰਨ ਦੀ ਸ਼ੁੱਧਤਾ ਲਈ ਖੁਦ ਬੂਟੇ ਲਗਾਉਣੇ ਤੇ ਲੋਕਾਂ ਨੂੰ ਪ੍ਰੇਰਿਤ ਕਰਨਾ, ਬੇਜੁਬਾਨੇ ਪੰਛੀਆਂ ਲਈ ਦਾਣੇ-ਪਾਣੀ ਦਾ ਪ੍ਰਬੰਧ ਕਰਨ ਤੋਂ ਇਲਾਵਾ ਅਨੇਕਾਂ ਹੀ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਜਿਸ ਨਾਲ ਸਮਾਜਿਕ ਕੁਰੀਤੀਆਂ ਨੂੰ ਠੱਲ ਪਾਈ ਜਾ ਸਕੇ |
ਇਸ ਮੌਕੇ ਹਰਮਨ ਗੁਰਾਇਆ ਨੇ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ, ਬੁੱਧੀਜੀਵੀ ਵਰਗ ਤੇ ਹੋਰ ਦਿਆਲੂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਹੋਰ ਅਨੇਕਾਂ ਸਮਾਜ ਭਲਾਈ ਦੇ ਕਾਰਜ ਕਰ ਰਹੇ ਹਨ ਉਥੇ ਉਹ ਅਪਾਹਜ ਵਿਅਕਤੀਆਂ ਦੀ ਵੀ ਮਦਦ ਕਰਨ | ਇਸ ਮੌਕੇ ਅਮਰੀਕ ਸਰਪੰਚ ਪਿੰਡ ਚੂਹੇਵਾਲ, ਸਤਵੰਤ ਸਿੰਘ ਨੰਬਰਦਾਰ, ਮੇਜਰ ਸਿੰਘ, ਦਵਿੰਦਰ ਸਿੰਘ, ਹੈਪੀ ਗੁਰਦਾਸਪੁਰੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਹਿਰੀ ਵਿਭਾਗ ਵਲੋਂ ਪੱਕਾ ਰਸਤਾ ਪੁੱਟੇ ਜਾਣ 'ਤੇ ਲੋਕਾਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾ... ਅਗਲੀ ਖ਼ਬਰ ਗਟਰ 'ਚ ਡਿਗਣ ਕਾਰਨ 40 ਸਾਲਾ ਵਿਅਕਤੀ ਦੀ ਮੌਤ
Ad Position 24