ਦੀਨਾਨਗਰ, 30 ਜਨਵਰੀ (ਸੋਢੀ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਨਗਰ ਕੌਂਸਲ ਦੀਨਾਨਗਰ ਦੇ ਸਾਬਕਾ ਪ੍ਰਧਾਨ ਵਿਜੇ ਮਹਾਜਨ ਦੇ ਨਿਵਾਸ ਸਥਾਨ 'ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਚਾਵਲਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤੇ ਸਮੂਹ ਵਰਕਰ ਤੇ ਅਹੁਦੇਦਾਰ ਦੀਨਾਨਗਰ ਸ਼ਹਿਰੀ ਖੇਤਰ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਸਬੰਧੀ ਫ਼ੈਸਲਾ ਵੱਖ-ਵੱਖ ਵਾਰਡਾਂ ਦੇ ਲੋਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਪਾਰਟੀ ਹਾਈਕਮਾਂਡ ਦੀ ਸਹਿਮਤੀ ਤੋਂ ਬਾਅਦ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਪੂਰੀ ਤਾਕਤ ਨਾਲ ਲੜੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਮੂਹ ਵਰਕਰ ਤੇ ਅਹੁਦੇਦਾਰ ਪੂਰੀ ਲਗਨ ਨਾਲ ਮਿਹਨਤ ਕਰਨਗੇ | ਮੀਟਿੰਗ 'ਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਜੇ ਮਹਾਜਨ, ਸਰਪੰਚ ਦਲਬੀਰ ਸਿੰਘ ਬਿੱਲਾ, ਜਸਵਿੰਦਰ ਸਿੰਘ ਬਹਿਰਾਮਪੁਰ, ਭੁਪਿੰਦਰ ਸਿੰਘ ਜਕੜੀਆ, ਸਰਬਜੀਤ ਸਿੰਘ ਲਾਲੀਆ, ਬਲਦੇਵ ਸਿੰਘ ਤਾਜਪੁਰ, ਹਰਚਰਨ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ, ਰਘੁਬੀਰ ਸਿੰਘ, ਵਿਨੇ ਪਰਿਆਲ, ਅਜੈਬ ਸਿੰਘ, ਹੈਪੀ ਪਹਿਲਵਾਨ, ਰੂਪ ਸਿੰਘ ਘੇਸਲ, ਨਵਜੋਤ ਸਿੰਘ, ਸੋਨੂੰ ਸੈਣੀ, ਨੋਨੀ ਸੈਣੀ, ਹਰਵਿੰਦਰ ਸਿੰਘ ਭਟੋਇਆ ਅਤੇ ਆਤਮਾ ਸਿੰਘ ਭਟੋਇਆ ਵੀ ਹਾਜ਼ਰ ਸਨ |