23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹਲਕਾ ਇੰਚਾਰਜ ਪੰਨੂ ਵਲੋਂ ਪਿੰਡ ਡਾਲੇਚੱਕ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 31-01-2026
ਫਤਹਿਗੜ੍ਹ ਚੂੜੀਆਂ, 30 ਜਨਵਰੀ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਜਿੱਥੇ ਪਿਛਲੇ ਸਮੇਂ ਦੌਰਾਨ ਹਲਕਾ ਫਤਹਿਗੜ੍ਹ ਚੂੜੀਆਂ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ, ਉਥੇ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਚਾਲੂ ਵਰੇ੍ਹ ਦੌਰਾਨ ਵਿਕਾਸ ਕਾਰਜਾਂ ਦੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ | ਇਹ ਜਾਣਕਾਰੀ 'ਆਪ' ਦੇ ਹਲਕਾ ਫਤਹਿਗੜ੍ਹ ਚੂੜੀਆਂ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਦਿੰਦੇ ਹਏ ਦੱਸਿਆ ਕਿ ਇਸੇ ਲੜੀ ਤਹਿਤ ਪਿੰਡ ਵੀਲਾ ਤੇਜਾ, ਫੱਤੇਵਾਲ, ਨੰਦਿਆਂਵਾਲੀ ਵਿਖੇ ਵੱਡੀ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ, ਜਦ ਕਿ ਹਲਕੇ ਦੇ ਪਿੰਡ ਡਾਲੇਚੱਕ ਵਿਖੇ ਕਰੀਬ 48 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਹੋਰਨਾਂ ਪਿੰਡਾਂ 'ਚ ਵੀ ਪੰਜਾਬ ਸਰਕਾਰ ਵਲੋਂ ਆਲੀਸ਼ਾਨ ਖੇਡ ਮੈਦਾਨ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਸਰੀਰਕ ਤੰਦਰੁਸਤੀ ਤੇ ਖੇਡ ਪ੍ਰਤੀਯੋਗਤਾਵਾਂ ਵਿਚ ਭਾਗ ਲੈ ਕੇ ਬੱਚਿਆਂ ਨੇ ਉੱਨਤੀ ਤੇ ਤਰੱਕੀ ਵੱਲ ਵਧਣਾ ਹੈ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ, ਬਲਾਕ ਪ੍ਰਧਾਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਮਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਦਿਲਜੀਤ ਸਿੰਘ, ਕੁਲਦੀਪ ਸਿੰਘ ਪੰਚ, ਬਲਦੇਵ ਸਿੰਘ ਪੰਚ, ਕਰਤਾਰ ਸਿੰਘ ਪੰਚ, ਜਤਿੰਦਰ ਸਿੰਘ ਪੰਚ, ਦਾਰਾ ਸਿੰਘ ਪੰਚ, ਮਹਿੰਦਰ ਸਿੰਘ, ਸੁਭਾਸ਼ ਚੰਦਰ, ਸਤਨਾਮ ਸਿੰਘ, ਅਜੀਤ ਸਿੰਘ, ਸਾਹਿਬ ਸਿੰਘ, ਮਲਕੀਤ ਸਿੰਘ, ਦਲਬੀਰ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਦੀ ਯਾਤਰਾ ਲਈ ਪਹਿਲਾ ਸੱਦਾ ਸ੍ਰੀ ਰਾਮ ਪਰਿਵਾਰ ਨੂੰ ਦਿੱਤਾ ਅਗਲੀ ਖ਼ਬਰ ਇਕ ਹੀ ਮੀਂਹ ਨਾਲ ਸੜਕ ਨੇ ਧਾਰਿਆ ਛੱਪੜ ਦਾ ਰੂਪ
Ad Position 24