23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ ਤਿੰਨ ਦੋਸ਼ੀ ਕੀਤੇ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 31-01-2026
ਗੁਰਦਾਸਪੁਰ, 30 ਜਨਵਰੀ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਦੀਨਾਨਗਰ ਪੁਲਿਸ ਨੇ ਅਭਿਸ਼ੇਕ ਨੰੂ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ, 50 ਗ੍ਰਾਮ ਅਫੀਮ ਤੇ 1500 ਰੁਪਏ ਡਰੱਗ ਮਨੀ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਯੂਨਸ ਤੇ ਇਸ਼ਵ ਕੁਮਾਰ ਨੰੂ ਕਾਬੂ ਕਰਕੇ ਉਨ੍ਹਾਂ ਪਾਸੋਂ 16 ਗ੍ਰਾਮ 560 ਮਿਲੀਗ੍ਰਾਮ ਹੈਰੋਇਨ ਤੇ 2700 ਰੁਪਏ ਡਰੱਗ ਮਨੀ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀਆਂ ਖਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਤੇ ਨਸ਼ੇ ਨੰੂ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸੰਤੁਲਨ ਵਿਗੜਨ ਕਾਰਨ ਖੇਤਾਂ 'ਚ ਪਲਟਿਆ ਟਰੱਕ ਅਗਲੀ ਖ਼ਬਰ ਪੈਟਰੋਲ ਪੰਪ 'ਤੇ ਕੰਮ ਕਰਦੇ ਵਿਅਕਤੀ ਵਲੋਂ ਉਸ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਰਵਾਈ ਦੀ ਮੰਗ
Ad Position 24