ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿਥੇ ਪਹਿਲਾਂ ਲੋਕਾਂ ਨੰੂ ਬਿਜਲੀ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ, ਉੱਥੇ ਹੁਣ ਜ਼ਿਲ੍ਹਾ ਗੁਰਦਾਸਪੁਰ ਅੰਦਰ ਬਿਜਲੀ ਦੇ ਸੁਧਾਰਾਂ ਲਈ 10 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਜਿਸ ਨਾਲ ਬਿਜਲੀ ਦੀ ਸਪਲਾਈ 'ਚ ਵੱਡਾ ਸੁਧਾਰ ਹੋਵੇਗਾ ਤੇ ਲੋਕਾਂ ਨੰੂ ਨਿਰਵਿਘਨ ਸਪਲਾਈ ਦੀ ਸਹੂਲਤ ਮਿਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਆਪ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਨੇ ਕਿਹਾ ਕਿ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਬਿਜਲੀ ਸੁਧਾਰਾਂ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੰੂ ਕਾਫ਼ੀ ਲਾਭ ਮਿਲੇਗਾ | ਉਨ੍ਹਾਂ ਦੱਸਿਆ ਕਿ ਜਦੋਂ ਵੀ ਹਨੇਰੀ ਝੱਖੜ ਆਉਂਦਾ ਸੀ ਤਾਂ ਬਿਜਲੀ ਦੀਆਂ ਤਾਰਾਂ ਟੁੱਟਣ ਕਰਕੇ ਸਪਲਾਈ ਕਾਫ਼ੀ ਪ੍ਰਭਾਵਿਤ ਰਹਿੰਦੀ ਸੀ | ਪਰ ਹੁਣ ਇਸ ਪ੍ਰੋਜੈਕਟ ਤਹਿਤ ਬਿਜਲੀ ਦੀਆਂ ਤਾਰਾਂ ਨੰੂ ਬਦਲ ਕੇ ਕੇਬਲ ਪਾਈ ਜਾਵੇਗੀ, ਜਿਸ ਨਾਲ ਬਿਜਲੀ ਸਪਲਾਈ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਵਜ਼ੀਰ ਸਿੰਘ, ਜੇ.ਈ ਤੀਰਥ ਸਿੰਘ, ਮੈਂਬਰ ਜਗਦੀਸ਼ ਸਿੰਘ ਆਦਿ ਹਾਜ਼ਰ ਸਨ |