ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 19 ਝੂਲਣਾ ਮਹਿਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਦਪਿੰਦਰ ਸਿੰਘ ਰੋਬਿਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੰੂ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਸ਼ਲਾਘਾਯੋਗ ਕਦਮ ਹੈ | ਜਿਸ ਦਾ ਲੋਕਾਂ ਨੰੂ ਪੂਰਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ 19 ਨੰਬਰ ਵਾਰਡ ਵਿਖੇ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਟੀਮਾਂ ਵਲੋਂ ਜੰਗੀ ਪੱਧਰ 'ਤੇ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੰੂ ਸ਼ਾਮਿਲ ਕੀਤਾ ਜਾਵੇਗਾ ਤੇ ਇਹ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ |