10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ 5 ਫਰਵਰੀ ਨੂੰ ਹੋਵੇਗਾ : ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 01-02-2026

ਧਾਰੀਵਾਲ, 31 ਜਨਵਰੀ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਰੀਵਾਲ ਕਲਾਂ, ਸਕੱਤਰ ਸਤਨਾਮ ਸਿੰੰਘ ਖਾਨਮਲੱਕ ਨੇ ਦੱਸਿਆ ਕਿ ਪਿੰਡ ਧਾਰੀਵਾਲ ਕਲਾਂ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਤੇ ਬੀਬੀ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਫੰਡ ਮੈਂਬਰਸ਼ਿਪ ਦਾ ਹਿਸਾਬ-ਕਿਤਾਬ ਲਿਆ ਅਤੇ ਬਹੁਤ ਸਾਰੇ ਮੁੱਦਿਆਂ 'ਤੇ ਵਿਚਾਰ ਚਰਚਾ ਹੋਈ | ਇਸ ਤੋਂ ਇਲਾਵਾ ਆਉਣ ਵਾਲੇ ਸੰਘਰਸ਼ਾਂ ਦੀ ਤਿਆਰੀ ਕਰਵਾਈ ਅਤੇ ਕਿਹਾ ਕਿ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿਆਂਗੇ ਅਤੇ ਲੱਗੇ ਹੋਏ ਮੀਟਰ ਲਾਹ ਕੇ ਉਦੋਂ ਤੱਕ ਜਮ੍ਹਾ ਕਰਵਾਏ ਜਾਣਗੇ, ਜਦ ਤੱਕ ਸਰਕਾਰ 2025 ਐਕਟ ਵਾਪਸ ਨਹੀਂ ਲੈਂਦੀ ਤੇ ਸਾਦੇ ਕਾਲੇ ਗਰਾਰੀ ਵਾਲੇ ਮੀਟਰ ਬਹਾਲ ਕਰ ਕੇ ਨਹੀਂ ਲਗਾਉਂਦੀ | ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਨਹੀਂ ਮੰਨਦੀ ਤਾਂ ਕੇ.ਐਮ.ਐਮ. ਦੇ ਪ੍ਰੋਗਰਾਮ ਦੇ ਮੁਤਾਬਿਕ 5 ਫਰਵਰੀ ਨੂੰ ਵਿਧਾਇਕਾਂ, ਲੋਕ ਸਭਾ ਮੈਂਬਰਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ 4 ਘੰਟੇ ਦਾ ਧਰਨਾ ਦਿੱਤਾ ਜਾਵੇਗਾ | ਮੀਟਿੰਗ ਵਿਚ ਆਗੂ ਪ੍ਰਧਾਨ ਗੁਰਦੀਪ ਸਿੰਘ, ਬੀਬੀ ਪ੍ਰਧਾਨ ਬਲਵਿੰਦਰ ਕੌਰ, ਮਨਦੀਪ ਕੌਰ, ਜੋਗਿੰਦਰ ਸਕੱਤਰ, ਕਰਮਜੀਤ ਸਿੰਘ ਖਜਾਨਚੀ, ਕਸ਼ਮੀਰ ਸਿੰਘ, ਹਰਚਰਨ ਸਿੰਘ, ਸਤਨਾਮ ਸਿੰਘ, ਮੰਗਲ ਸਿੰਘ, ਜੋਗਿੰਦਰ ਸਿੰਘ, ਸ਼ੀਤਲ ਸਿੰਘ, ਯੋਗਰਾਜ ਸਿੰਘ, ਭਗਤ ਸਿੰਘ, ਪ੍ਰੀਤਮ ਸਿੰਘ, ਗੁਰਮੁੱਖ ਸਿੰਘ, ਜੋਗਾ ਸਿੰਘ, ਜਸਪਾਲ ਸਿੰਘ, ਮਨਦੀਪ ਕੌਰ, ਜੋਗਿੰਦਰੋ, ਸੰਦੀਪ, ਸਰਬਜੀਤ ਕੌਰ, ਕਸ਼ਮੀਰੋ, ਰਾਜੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਡਿਊਟੀ ਦੌਰਾਨ ਅਚਾਨਕ ਗੋਲੀ ਚੱਲੀ! ਸਿਪਾਹੀ ਦੀ ਮੌਤ
Ad Position 24