11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਿਦਿਆਰਥੀਆਂ ਨੇ ਸਿਹਤ ਸੰਬੰਧੀ ਜਾਣਕਾਰੀ ਹਾਸਿਲ ਕੀਤੀ

Ad Position 21
No active advertisement
ਅਜੀਤ ਡੈਸਕ 01-02-2026
ਨੌਸ਼ਹਿਰਾ ਮੱਝਾ ਸਿੰਘ, 31 ਜਨਵਰੀ (ਰਵੀ ਭਗਤ)-ਸਥਾਨਕ ਕਮਿਊਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਫ਼ਰਵਾਲ ਦੇ ਵਿਦਿਆਰਥੀਆਂ ਨੇ ਸਿਹਤ ਸੁਰੱਖਿਆ ਸਬੰਧੀ ਜਾਣਕਾਰੀ ਹਾਸਲ ਕੀਤੀ | ਸਕੂਲ ਅਧਿਆਪਕ ਪਿ੍ੰਸਰਾਜ ਤੇ ਮੈਡਮ ਸੁਮਨਜੀਤ ਨੇ ਦੱਸਿਆ ਕਿ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਦਯੋਗਿਕ ਦੌਰੇ ਰਾਹੀਂ ਵੱਖ-ਵੱਖ ਅਦਾਰਿਆਂ ਤੋਂ ਇਲਾਵਾ ਅੱਜ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਐਸ.ਐਮ.ਓ. ਰਵਿੰਦਰ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਦੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਜਾਣਕਾਰੀ ਮੁਹੱਈਆ ਕਰਵਾਈ ਹੈ | ਉਨ੍ਹਾਂ ਕਿਹਾ ਕਿ ਸਕੂਲ ਸਮੇਂ ਦੌਰਾਨ ਵੀ ਵਿਦਆਰਥੀਆਂ ਨੂੰ ਇਸ ਵਿਸ਼ੇ 'ਤੇ ਪੜ੍ਹਾ ਕੇ ਜਾਗਰੂਕ ਕੀਤਾ ਜਾਂਦਾ ਹੈ | ਇਸ ਮੌਕੇ ਰੇਡੀਓਗ੍ਰਾਫਰ ਭੁਪਿੰਦਰ ਸਿੰਘ, ਮਨਪ੍ਰੀਤ ਕੌਰ, ਰਮਿੰਦਰਜੀਤ ਕੌਰ, ਰਾਹੁਲ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਪੰਜਾਬ ਫੇਰੀ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨਾਂ ਦੇ ਕਰਜ਼ਾ ਮੁਆਫੀ ਦਾ ਐਲਾਨ ਕਰਨ : ਨਰੇਸ਼ ਮਹ... ਅਗਲੀ ਖ਼ਬਰ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ 5 ਨੂੰ ਸਾਰੇ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇਗੀ ਮੰਗ ਪੱਤਰ
Ad Position 24