12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡਾਲੇਚੱਕ 'ਚ ਡੇਢ ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ 'ਤੇ- ਪੰਨੂੰ

Ad Position 21
No active advertisement
ਅਜੀਤ ਡੈਸਕ 01-02-2026
ਧਿਆਨਪੁਰ, 31 ਜਨਵਰੀ (ਕੁਲਦੀਪ ਸਿੰਘ ਸੋਨੂੰ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦੀ ਨੁਹਾਰ ਬਦਲਣ ਦੇ ਮਿੱਥੇ ਟੀਚੇ ਨੂੰ ਮੁੱਖ ਰੱਖਦੇ ਹੋਏ ਪਿੰਡ ਡਾਲੇਚੱਕ ਵਿਚ ਲਗਪਗ ਡੇਢ ਕਰੋੜ ਰੁਪਏ ਦੀ ਸਹਾਇਤਾ ਨਾਲ ਡਿਸਪੈਂਸਰੀ, ਸੀਵਰੇਜ, ਗਲੀਆਂ-ਨਾਲੀਆਂ ਅਤੇ ਸਟੇਡੀਅਮ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਪ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਵਿਚ ਬਣ ਰਹੀ ਨਵੀਂ ਡਿਸਪੈਂਸਰੀ ਦਾ ਨੀਹ ਪੱਥਰ ਰੱਖਣ ਸਮੇਂ ਕੀਤਾ | ਇਸ ਸਬੰਧੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਸਰਪੰਚ ਗੁਰਪ੍ਰੀਤ ਸਿੰਘ ਡਾਲੇਚੱਕ ਦੀ ਅਗਵਾਈ ਵਿਚ ਬਹੁਤ ਸਾਰੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਜਲਦੀ ਹੀ ਪੂਰੀ ਹੋ ਜਾਣਗੇੇ | ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਡਾਲੇਚੱਕ ਨੇ ਕਿਹਾ ਕਿ ਪਿੰਡ ਦੇ ਲੋਕਾਂ ਵਲੋਂ ਜੋ ਮੰਗਾਂ ਸਾਡੇ ਕੋਲ ਰੱਖੀਆਂ ਗਈਆਂ ਸਨ, ਉਹ ਅਸੀਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਧਿਆਨ ਵਿਚ ਲਿਆਂਦੀਆਂ ਸਨ ਅਤੇ ਸ: ਪੰਨੂੰ ਨੇ ਦਿਲ ਖੋਲ ਕੇ ਸਾਡੇ ਪਿੰਡ ਵਿਚ ਸਟੇਡੀਅਮ, ਗਲੀਆਂ-ਨਾਲੀਆਂ, ਸੀਵਰੇਜ ਅਤੇ ਡਿਸਪੈਂਸਰੀ ਦਾ ਕੰਮ ਕਰ ਕੇ ਪਿੰਡ ਵਾਸੀਆਂ ਤੇ ਇਲਾਕੇ ਦਾ ਦਿਲ ਜਿੱਤ ਲਿਆ ਹੈ | ਇਸ ਸਮੇਂ ਇੰਸਪੈਕਟਰ ਦਲਜੀਤ ਸਿੰਘ, ਬਲਬੀਰ ਸਿੰਘ ਮੈਂਬਰ ਪੰਚਾਇਤ, ਕੁਲਦੀਪ ਸਿੰਘ, ਮਹਿੰਦਰ ਸਿੰਘ, ਜਤਿੰਦਰ ਸਿੰਘ, ਕਰਤਾਰ ਸਿੰਘ, ਦਾਰਾ ਸਿੰਘ ਅਤੇ ਗੌਰਵ ਕੁਮਾਰ ਸਾਰੇ ਮੈਂਬਰ ਪੰਚਾਇਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ੌਜ ਦੀ ਭਰਤੀ ਸੰਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਲੱਗੇਗਾ ਅਗਲੀ ਖ਼ਬਰ ਭੀਖੋਵਾਲੀ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ
Ad Position 24