12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭੁੱਲਰ ਅਠਵਾਲ ਦੇ ਛੰਭ 'ਚੋਂ ਬਰਸਾਤ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਫ਼ਸਲ ਖ਼ਰਾਬ ਹੋਣ ਡਰ

Ad Position 21
No active advertisement
ਅਜੀਤ ਡੈਸਕ 01-02-2026
ਕੋਟਲੀ ਸੂਰਤ ਮੱਲ੍ਹੀ, 31 ਜਨਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਭੁੱਲਰ ਅਠਵਾਲ ਦੇ ਛੰਭ ਵਿਚੋਂ ਬਰਸਾਤ ਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ ਤੇ ਕਿਸਾਨਾਂ ਵਲੋਂ ਜੇ.ਸੀ.ਬੀ. ਮਸ਼ੀਨ ਲਗਾ ਕੇ ਕਣਕ ਦੀ ਫ਼ਸਲ ਵਿਚੋਂ ਬਰਸਾਤ ਦਾ ਪਾਣੀ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਠਵਾਲ, ਸਰਪੰਚ ਰਣਦੀਪ ਸਿੰਘ ਨਿੱਜਰਪੁਰ, ਨਿਸ਼ਾਨ ਸਿੰਘ ਨਾਗਰਾ, ਮਾਸਟਰ ਜਸਪਾਲ ਸਿੰਘ, ਅਮਰੀਕ ਸਿੰਘ ਭੁੱਲਰ, ਪ੍ਰਧਾਨ ਸਤਨਾਮ ਸਿੰਘ ਭੁੱਲਰ, ਸਰਪੰਚ ਰਣਜੋਧ ਸਿੰਘ ਅਠਵਾਲ, ਮਲਕੀਤ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਸਮੇਤ ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਹੜ੍ਹ ਦੇ ਪਾਣੀ ਨੇ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਤਬਾਹ ਕਰ ਕੇ ਰੱਖ ਦਿੱਤੀ ਸੀ ਤੇ ਹੁਣ ਸੱਕੀ ਨਾਲੇ ਦੀ ਸਫ਼ਾਈ ਨਾ ਹੋਣ ਕਰ ਕੇ ਬਰਸਾਤ ਦੇ ਪਾਣੀ ਦਾ ਨਿਕਾਸ ਨਹੀ ਹੋ ਰਿਹਾ ਤੇ ਬਰਸਾਤ ਦੇ ਪਾਣੀ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਦਾ ਡਰ ਬਣਿਆ ਹੋਇਆ ਹੈ | ਕਿਸਾਨਾਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਕਸਬਾ ਕੋਟਲੀ ਸੂਰਤ ਮੱਲ੍ਹੀ, ਮਲਕਪੁਰ, ਢਿੱਲਵਾਂ, ਡੇਰਾ ਪਠਾਣਾ ਤੇ ਅਲੀਨੰਗਲ ਪਿੰਡਾਂ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਬਣੇ ਸੱਕੀ ਨਾਲੇ ਦੀ ਸਫ਼ਾਈ ਨਹੀਂ ਕਰਵਾਈ ਗਈ ਤੇ ਸੱਕੀ ਨਾਲੇ ਵਿਚ ਗਾਜਰ ਬੂਟੀ ਹੋਣ ਕਰ ਕੇ ਬਰਸਾਤ ਦੇ ਪਾਣੀ ਦਾ ਅੱਗੇ ਨਿਕਾਸ ਨਹੀਂ ਹੋ ਰਿਹਾ ਅਤੇ ਉਨ੍ਹਾਂ ਦੀਆਂ ਫ਼ਸਲਾਂ ਵਿਚ ਫੁੱਟ-ਫੁੱਟ ਪਾਣੀ ਖੜ੍ਹਾ ਹੈ, ਜਿਸ ਕਰ ਕੇ ਕਣਕ ਦੀ ਫ਼ਸਲ ਦਾ ਵਾਧਾ ਰੁਕ ਗਿਆ ਹੈ, ਜਿਸ ਨਾਲ ਫ਼ਸਲ ਖ਼ਰਾਬ ਹੋਣ ਦਾ ਡਰ ਬਣਿਆ ਹੋਇਆ ਹੈ | ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਹੀ ਖੇਤੀਬਾੜੀ ਦਾ ਧੰਦਾ ਲਾਹੇਵੰਦ ਨਹੀਂ ਰਿਹਾ ਤੇ ਉਤੋਂ ਇਸ ਤਰ੍ਹਾਂ ਫ਼ਸਲਾਂ ਖ਼ਰਾਬ ਹੋਣ ਕਰ ਕੇ ਕਿਸਾਨਾਂ ਦਾ ਮੁੜ ਪੈਰ੍ਹਾਂ 'ਤੇ ਖੜੇ ਹੋਣਾ ਔਖਾ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਇਸ ਕਿਰਨ ਸੱਕੀ ਨਾਲੇ ਦੀ ਸਫ਼ਾਈ ਕਰਵਾਈ ਜਾਵੇ, ਪਰ ਸਬੰਧਤ ਅਧਿਕਾਰੀਆਂ ਵਲੋਂ ਇਸ ਪਾਸੇ ਤਵੱਜੋਂ ਨਹੀਂ ਦਿੱਤੀ ਜਾਂਦੀ ਤੇ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਲਾਕੇ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਡਰੇਨਜ਼ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਇਸ ਸੱਕੀ ਨਾਲੇ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਬਰਸਾਤ ਦੇ ਪਾਣੀ ਦਾ ਨਿਕਾਸ ਹੋ ਸਕੇ ਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਬਚਾਅ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਅਵਾਂਖਾ ਰਜਵਾਹੇ ਨੂੰ ਤੁਰੰਤ ਪੱਕਾ ਕੀਤੇ ਜਾਣ ਦੀ ਮੰਗ ਅਗਲੀ ਖ਼ਬਰ ਚਿੱਪ ਵਾਲੇ ਮੀਟਰ ਪੁੱਟ ਕੇ ਘੁਮਾਣ ਬਿਜਲੀ ਦਫ਼ਤਰ ਜਮ੍ਹਾਂ ਕਰਵਾਏ
Ad Position 24