ਗੁਰਦਾਸਪੁਰ, 31 ਜਨਵਰੀ (ਚੱਕਰਾਜਾ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਚੰਨਣ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਸਮਾਗਮ ਪਿੰਡ ਜੈਨਪੁਰ ਵਿਖੇ ਕਰਵਾਇਆ | ਇਸ ਮੌਕੇ ਸ਼ਰਧਾਂਜਲੀ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਮਹਿਲ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਉਪਰੰਤ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰਮਤਿ ਇਤਿਹਾਸ ਅਤੇ ਜੀਵਨ-ਜਾਂਚ ਬਾਰੇ ਜਾਣੂ ਕਰਵਾਇਆ | ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਜਿਨ੍ਹਾਂ 'ਚ ਸੁੱਚਾ ਸਿੰਘ ਛੋਟੇਪੁਰ, ਜਸਵਿੰਦਰ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਜੌੜਾ ਸਿੰਘਾ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ, ਅਮਰਜੀਤ ਸਿੰਘ ਭਾਟੀਆ ਸਾਬਕਾ ਕੌਂਸਲਰ ਅੰਮਿ੍ਤਸਰ, ਸਰਬਜੀਤ ਸਿੰਘ ਅੰਮਿ੍ਤਸਰ, ਤਲਵਿੰਦਰ ਸਿੰਘ ਫਤਹਿਗੜ੍ਹ ਸਾਹਿਬ, ਮਨਜੀਤ ਸਿੰਘ ਰਾਣੀਪੁਰ, ਪਾਲ ਸਿੰਘ ਪੁਰੇਵਾਲ, ਪਰਮਜੀਤ ਸਿੰਘ ਆਲੀਨੰਗਲ, ਰਣਜੀਤ ਸਿੰਘ ਖ਼ਾਲਸਾ, ਸੁਖਦੇਵ ਸਿੰਘ ਮਿਆਣੀ, ਸੁਰਿੰਦਰ ਸਿੰਘ ਅਖਰੋਟਾ, ਸੰਸਾਰ ਸਿੰਘ ਰਛਪਾਲਵਾਂ, ਸਰਵਣ ਸਿੰਘ ਸੇਵਕ, ਅਮਰੀਕ ਸਿੰਘ ਚਿੱਟੀ, ਵਰਿਆਮ ਸਿੰਘ ਹੇਮਰਾਜਪੁਰ, ਇੰਦਰਪਾਲ ਸਿੰਘ, ਜਸਵੰਤ ਸਿੰਘ, ਕਰਮਜੀਤ ਸਿੰਘ, ਜਗੀਰ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਮਗਰਾਲਾ, ਪਰਮਜੀਤ ਸਿੰਘ ਪਠਾਨਕੋਟ, ਦਿਲਬਾਗ ਸਿੰਘ ਦਲ ਖ਼ਾਲਸਾ, ਕੈਪਟਨ ਲਖਬੀਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਆਦਿ ਨੇ ਚੰਨਣ ਸਿੰਘ ਜੈਨਪੁਰ ਨੰੂ ਸ਼ਰਧਾਂਜਲੀਆਂ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਅੰਤ 'ਚ ਪਰਿਵਾਰ ਵਲੋਂ ਸਮੂਹ ਸੰਗਤਾਂ ਤੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |