13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਦਰਿਆ ਬਿਆਸ 'ਚ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ, ਸਰਕਾਰ ਨੰੂ ਲੱਗ ਰਿਹਾ ਲੱਖਾਂ ਦਾ ਚੂਨਾ

Ad Position 21
No active advertisement
ਅਜੀਤ ਡੈਸਕ 01-02-2026
ਗੁਰਦਾਸਪੁਰ, 31 ਜਨਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅੰਦਰ ਵਗਦੇ ਦਰਿਆ ਬਿਆਸ 'ਚ ਪਿਛਲੇ ਲੰਮੇ ਸਮੇਂ ਤੋਂ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਇਸ ਨਾਲ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ ਪਰ ਮਾਈਨਿੰਗ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ, ਜਿਸ ਕਰਕੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਫ਼ੀ ਖ਼ਫ਼ਾ ਨਜ਼ਰ ਆ ਰਹੇ ਹਨ | ਇਸ ਸੰਬੰਧੀ ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਕੁਝ ਮਾਈਨਿੰਗ ਮਾਫ਼ੀਆ ਦੇ ਵਿਅਕਤੀ ਸਿਆਸੀ ਆਗੂਆਂ ਦੀ ਕਥਿਤ ਮਿਲੀਭੁਗਤ ਨਾਲ ਧੰਦਾ ਚਲਾ ਰਹੇ ਹਨ ਤੇ ਦਰਿਆ ਦੀ ਜ਼ਮੀਨ ਨੂੰ ਖ਼ੁਰਦ ਬੁਰਦ ਕੀਤਾ ਜਾ ਰਿਹਾ ਹੈ | ਕੁਝ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਦੇਰ ਰਾਤ ਮਾਈਨਿੰਗ ਕਰਕੇ ਰੇਤਾ ਤੇ ਮਿੱਟੀ ਚੋਰੀ ਕੀਤੀ ਜਾ ਰਹੀ ਹੈ, ਜਿਸ ਕਰਕੇ ਮਾਈਨਿੰਗ ਦੀ ਚਰਚਾ ਪੂਰੇ ਇਲਾਕੇ ਅੰਦਰ ਚੱਲ ਰਹੀ ਹੈ, ਫਿਰ ਵੀ ਪ੍ਰਸ਼ਾਸਨ ਬੇਖ਼ਬਰ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸੰਬੰਧਿਤ ਵਿਭਾਗ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਮਾਈਨਿੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ, ਜਿਸ ਨਾਲ ਸਰਕਾਰ 'ਤੇ ਕਈ ਸਵਾਲੀਆ ਚਿੰਨ੍ਹ ਖੜ੍ਹੇ ਹੋ ਰਹੇ ਹਨ | ਇਲਾਕੇ ਦੇ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਬੇਟ ਇਲਾਕੇ ਦੇ ਦਰਿਆ ਬਿਆਸ 'ਚੋਂ ਨਾਜਾਇਜ਼ ਤੌਰ 'ਤੇ ਹੋ ਰਹੀ ਮਾਈਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਨਿਰਦੇਸ਼ ਜਾਰੀ ਕੀਤੇ ਜਾਣ, ਜਿਸ ਨਾਲ ਦਰਿਆ ਬੁਰਦ ਜ਼ਮੀਨ ਦਾ ਬਚਾ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਮਾਰਕਫੈੱਡ ਵਲੋਂ ਸਹਿਕਾਰੀ ਸਭਾ ਭੁੰਬਲੀ ਵਿਖੇ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਸੰਤੁਲਨ ਵਿਗੜਨ ਕਾਰਨ ਪਰਾਲੀ ਨਾਲ ਲੱਦੀ ਟਰਾਲੀ ਕਾਰ ਉੱਪਰ ਪਲਟੀ, ਭਾਰੀ ਨੁਕਸਾਨ
Ad Position 24