14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ

Ad Position 21
No active advertisement
ਅਜੀਤ ਡੈਸਕ 01-02-2026
ਪਠਾਨਕੋਟ, 31 ਜਨਵਰੀ (ਵਿਨੋਦ)-ਪਠਾਨਕੋਟ ਦੇ ਡਲਹੌਜ਼ੀ ਰੋਡ 'ਤੇ ਇਕ ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ | ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ | ਮਿ੍ਤਕਾਂ ਦੇ ਪਰਿਵਾਰਾਂ ਦਾ ਦਾਅਵਾ ਹੈ ਕਿ ਇਹ ਹਾਦਸਾ ਕਾਰ ਚਾਲਕ ਵਲੋਂ ਤੇਜ਼ ਰਫ਼ਤਾਰ ਨਾਲ ਚਲਾਉਣ ਕਾਰਨ ਹੋਇਆ ਹੈ | ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੀ. ਸੀ. ਟੀ. ਵੀ. ਫੁਟੇਜ ਦੇਖੀ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਗਏ | ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੂੰ ਗੰਭੀਰ ਹਾਲਤ 'ਚ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ | ਮਿ੍ਤਕਾਂ ਦੀ ਪਹਿਚਾਣ 21 ਸਾਲਾ ਯੋਗੇਸ਼ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਢਾਂਗੂ ਰੋਡ ਪਠਾਨਕੋਟ ਤੇ 20 ਸਾਲਾ ਮਨੁਭਵ ਵਾਸੀ ਸੁਜਾਨਪੁਰ ਵਜੋਂ ਹੋਈ ਹੈ | ਪਰਿਵਾਰ ਦੇ ਅਨੁਸਾਰ ਮਨੁਭਵ ਡਲਹੌਜ਼ੀ ਰੋਡ 'ਤੇ ਇਕ ਨਿੱਜੀ ਰੈਸਟੋਰੈਂਟ 'ਚ ਕੰਮ ਕਰਦਾ ਸੀ ਕਿ ਬੀਤੀ ਰਾਤ ਰੈਸਟੋਰੈਂਟ ਸਟਾਫ ਦੁਆਰਾ ਕਿਸੇ ਕੰਮ ਲਈ ਬਾਹਰ ਭੇਜੇ ਜਾਣ ਤੋਂ ਬਾਅਦ ਉਹ ਆਪਣੇ ਦੋਸਤ ਯੋਗੇਸ਼ ਕੁਮਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਇਸ ਦੌਰਾਨ ਡਲਹੌਜ਼ੀ ਰੋਡ 'ਤੇ ਇਕ ਹਸਪਤਾਲ ਦੇ ਸਾਹਮਣੇ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਘਟਨਾ ਤੋਂ ਬਾਅਦ ਦੋਵਾਂ ਮਿ੍ਤਕਾਂ ਦੇ ਪਰਿਵਾਰ ਸੋਗ 'ਚ ਡੁੱਬੇ ਹੋਏ ਹਨ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ਦੋਸ਼ੀ ਕਾਰ ਚਾਲਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਇਨਸਾਫ਼ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਮ. ਐਚ. ਪੰਜਾਬ ਦੀ ਪਠਾਨਕੋਟ ਟੀਮ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਨੇ ਲਗਾਏ ਬੈਂਚ
Ad Position 24