ਤਿੱਬੜ, 1 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦੁਆਰਾ ਸ਼ਹੀਦਾਂ ਸਰਸਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਤਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਬੁਰਜ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੰੂ ਗੁਰਬਾਣੀ ਕੀਰਤਨ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿਚ ਕਰਵਾਏ ਸਮਾਗਮ ਵਿਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਅਵਤਾਰ ਸਿੰਘ, ਇੰਦਰਜੀਤ ਸਿੰਘ, ਕੁਲਵੰਤ ਸਿੰਘ ਸਾਬੀ, ਅਮਰਦੀਪ ਸਿੰਘ, ਫੁੱਮਣ ਸਿੰਘ, ਗਿੰਦਰ ਅਤੇ ਆਸ਼ੂ ਆਦਿ ਹਾਜ਼ਰ ਸਨ |