27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 02-02-2026
ਗੁਰਦਾਸਪੁਰ, 1 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਤੇ ਨਵਾਂ ਨੌਸ਼ਹਿਰਾ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਇਲਾਕੇ ਦੇ 6 ਪਿੰਡਾਂ ਦੇ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਮੰਦਿਰ ਵਿਖੇ ਨਤਮਸਤਕ ਹੋ ਕੇ ਗੁਰੂ ਰਵਿਦਾਸ ਜੀ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਕਾਰ ਚੰਦ, ਸਾਬਕਾ ਸਰਪੰਚ ਬਲਦੇਵ ਰਾਜ ਕੈਸ਼ੀਅਰ, ਬੋਧਰਾਜ, ਪੁਜਾਰੀ ਪੂਰਨ ਚੰਦ, ਸਾਹਿਬ ਸਿੰਘ, ਸੁਖਦੇਵ ਰਾਜ, ਰਮਨ ਕੁਮਾਰ, ਰਜਿੰਦਰ ਕੁਮਾਰ, ਗੁਰਮੀਤ ਕੌਰ, ਪੁਸ਼ਪਾ ਦੇਵੀ, ਦਰਸ਼ਨਾਂ ਦੇਵੀ, ਪਰਮਜੀਤ ਕੌਰ, ਪਰਮਜੀਤ, ਨੰਬਰਦਾਰ ਬਲਵਿੰਦਰ ਕੁਮਾਰ, ਸੁਭਾਸ਼ ਚੰਦ, ਬਿਸ਼ਨ ਦਾਸ, ਸੱਤਪਾਲ, ਬਲਵੀਰ ਰਾਜ, ਰਘੁਵੀਰ ਸਿੰਘ, ਕੇਵਲ ਰਾਜ, ਬਾਦਲ ਤੇ ਹੋਰ ਲੋਕਾਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਵਿਧੀ ਪੂਰਵਕ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਤੇ ਫਿਰ ਸ੍ਰੀ ਗੁਰੂ ਰਵਿਦਾਸ ਦਾਸ ਮਹਾਰਾਜ ਦੀ ਪੂਜਾ ਅਰਚਨਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਮੰਦਿਰ ਦਾ ਰਹਿੰਦਾ ਅਧੂਰਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 2 ਘੰਟੇ ਇਸਤਰੀ ਮੰਡਲੀ ਨੇ ਸਤਿਸੰਗ ਕੀਤਾ ਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਦੁਪਹਿਰ ਇਕ ਵਜੇ ਤੋਂ ਬਾਅਦ ਸੰਗਤਾਂ 'ਚ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਤੋਂ ਪਹਿਲਾਂ ਚਾਹ ਪਕੌੜੇ ਤੇ ਮਠਿਆਈ ਵੀ ਸੰਗਤਾਂ ਵਿਚ ਵਰਤਾਈ ਗਈ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਜ਼ਿਲ੍ਹੇ 'ਚ ਪ੍ਰਾਇਮਰੀ ਪੱਧਰ ਦੇ ਅਧਿਆਪਕਾਂ ਦੇ ਆਰਜ਼ੀ ਪ੍ਰਬੰਧ ਦੇ ਮਹੀਨਾ ਪਹਿਲਾਂ ਜਾਰੀ ਕੀਤੇ ਹੁਕਮਾਂ ਦਾ- ਸ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਸਰਸਪੁਰ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24