27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ਼ਹੀਦ ਬਾਬਾ ਨੌਧ ਸਿੰਘ ਦਾ ਜੋੜ ਮੇਲਾ 15 ਨੂੰ ਮਨਾਇਆ ਜਾਵੇਗਾ-ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ <br/>

Ad Position 21
No active advertisement
ਅਜੀਤ ਡੈਸਕ 02-02-2026
ਚੱਬਾ, 1 ਫਰਵਰੀ (ਜੱਸਾ ਅਨਜਾਣ)-1757 ਈ: ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਅਹਿਮਦ ਸ਼ਾਹ ਅਬਦਾਲੀ ਵਲੋਂ ਕੀਤੀ ਜਾ ਰਹੀ ਬੇਅਦਬੀ ਦਾ ਬਦਲਾ ਲੈਣ ਵਾਲੇ ਮਹਾਨ ਸੂਰਬੀਰ ਮਹਾਂਬਲੀ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਤੇ ਸ਼ਹੀਦ ਬਾਬਾ ਨੌਧ ਸਿੰਘ ਦਾ ਸਾਲਾਨਾ ਜੋੜ ਮੇਲਾ ਅੰਮਿ੍ਤਸਰ-ਤਰਨਤਾਰਨ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਨੋਧ ਸਿੰਘ ਚੱਬਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਜੋੜ ਮੇਲੇ ਸੰਬੰਧੀ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲਿਆਂ ਦੀ ਰਹਿਣਨੁਮਾਈ ਤੇ ਸੰਗਤਾਂ ਦੇ ਸਹਿਯੋਗ ਨਾਲ 15 ਫਰਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਇਸ ਜੋੜ ਮੇਲੇ ਸੰਬੰਧੀ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਸੰਗਤਾਂ ਲਈ 36 ਪ੍ਰਕਾਰ ਦੇ ਪਕਵਾਨ ਤਿਆਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 13 ਫਰਵਰੀ ਦਿਨ ਸੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ਸੱਜਣਗੇ | ਜਿਸ ਵਿਚ ਸੰਤ-ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸਿੰਘ ਸਾਹਿਬਾਨ ਤਖ਼ਤਾਂ ਦੇ ਜਥੇਦਾਰ, ਨਿਰਮਲੇ ਸੰਤ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੋਂ ਇਲਾਵਾ ਪ੍ਰਸਿੱਧ ਬੁਲਾਰੇ, ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਨ ਵੀ ਹਾਜ਼ਰੀਆਂ ਭਰਨਗੇ ਤੇ ਸ਼ਾਮ ਨੂੰ ਕਬੱਡੀ ਦੇ ਸ਼ੋਅ ਮੈਚਾਂ ਤੋਂ ਇਲਾਵਾ ਨਿਹੰਗ ਸਿੰਘ ਫੌਜਾਂ ਵਿਚ ਖਾਲਸਾਈ ਖੇਡਾਂ ਦੇ ਜੌਹਰ ਵੀ ਹੋਣਗੇ | ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਲਈ ਠਹਿਰਨ ਦੇ ਵੱਖਰੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਇਲਾਕੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੁਹਤਬਰਾਂ ਦੀ ਇਕੱਤਰਤਾ ਉਪਰੰਤ ਸੇਵਾਦਾਰਾਂ ਦੀਆਂ ਵੱਖ-ਵੱਖ ਪੜ੍ਹਾਵਾਂ ਤੇ ਡਿਊਟੀਆਂ ਵੀ ਲਗਾਈਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ 4 ਦੇ ਪਟਿਆਲਾ ਧਰਨੇ 'ਚ ਟੈਕਨੀਕਲ ਸਰਵਿਸ ਯੂਨੀਅਨ ਦੇ ਸਾਥੀ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ ਅਗਲੀ ਖ਼ਬਰ -ਮਾਮਲਾ ਜ਼ਿਲ੍ਹੇ 'ਚ ਪ੍ਰਾਇਮਰੀ ਪੱਧਰ ਦੇ ਅਧਿਆਪਕਾਂ ਦੇ ਆਰਜ਼ੀ ਪ੍ਰਬੰਧ ਦੇ ਮਹੀਨਾ ਪਹਿਲਾਂ ਜਾਰੀ ਕੀਤੇ ਹੁਕਮਾਂ ਦਾ- ਸ...
Ad Position 24