ਪਠਾਨਕੋਟ, 1 ਫਰਵਰੀ (ਸੰਧੂ)-ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਨਵਾਂ ਚੱਕੀ ਪੁਲ ਪਠਾਨਕੋਟ ਵਲੋਂ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਹਿੱਸਾ ਲਿਆ ਤੇ ਅਸ਼ੀਰਵਾਦ ਪ੍ਰਾਪਤ ਕੀਤਾ | ਪ੍ਰੋਗਰਾਮ ਵਿਚ ਅੰਮਿ੍ਤਬਾਣੀ ਦੇ ਪਾਠ ਕੀਤੇ ਗਏ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਹਾਜ਼ਰ ਹੋਏ | ਪੰਡਾਲ ਵਿਚ ਮੌਜੂਦ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕ ਗਿਆਨ ਪ੍ਰਦਾਨ ਕਰਦੇ ਹੋਏ ਸਵਾਮੀ ਗੁਰਦੀਪ ਗਿਰੀ ਮਹਾਰਾਜ ਨੇ ਆਪਣੇ ਉਪਦੇਸ਼ ਵਿਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸ਼ਬਦ ਸਮਾਜ ਦੇ ਕਲਿਆਣ ਤੇ ਪ੍ਰਭੂ ਦੇ ਨਾਮ ਦੇ ਸਿਮਰਨ ਦਾ ਸੰਦੇਸ਼ ਦਿੰਦੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਉਤਸਵ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ | ਇਸ ਮੌਕੇ 'ਆਪ' ਪਾਰਟੀ ਦੇ ਐਸ.ਸੀ. ਵਿੰਗ ਦੇ ਮਾਝਾ ਜ਼ੋਨ ਇੰਚਾਰਜ ਠੇਕੇਦਾਰ ਅਮਰਜੀਤ ਸਿੰਘ, ਟਰੱਸਟ ਦੇ ਜਨਰਲ ਸਕੱਤਰ ਡਾ: ਸੋਮਾ ਅੱਤਰੀ, ਸਕੱਤਰ ਵਿਜੇ ਕੁਮਾਰ, ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਪ੍ਰੇਮ ਕੁਮਾਰ, ਸ੍ਰੀ ਗੁਰੂ ਰਵਿਦਾਸ ਦਿਹਾਤੀ ਸਭਾ ਦੇ ਪ੍ਰਧਾਨ ਮੰਗਲ ਸਿੰਘ, ਸ੍ਰੀ ਗੁਰੂ ਰਵਿਦਾਸ ਮਹਿਲਾ ਸੰਗਠਨ ਦੀ ਪ੍ਰਧਾਨ ਰਾਣੀ ਦੇਵੀ, ਸ੍ਰੀ ਗੁਰੂ ਰਵਿਦਾਸ ਭਲਾਈ ਯੁਵਾ ਸੰਗਠਨ ਦੀ ਪ੍ਰਧਾਨ ਦਲਬੀਰ ਸਾਰੰਗਲ, ਜਨਰਲ ਸਕੱਤਰ ਕੇਵਲ ਕਿ੍ਸ਼ਨ, ਰਾਕੇਸ਼ ਕੁਮਾਰ ਜੇ.ਈ. ਪਾਵਰਕਾਮ, ਯੁਵਾ ਸੰਗਠਨ ਦੇ ਉਪ ਪ੍ਰਧਾਨ ਵਰੁਨ ਕੁਮਾਰ, ਕੋਆਰਡੀਨੇਟਰ ਅਨਿਲ ਕੁਮਾਰ, ਨੀਲਮ ਦੇਵੀ, ਸੀਮਾ ਦੇਵੀ ਅਤੇ ਮਹਿਲਾ ਸੰਗਠਨ ਤੋਂ ਗੁਲਾਬ ਸਿੰਘ ਵੀ ਮੌਜੂਦ ਸਨ |