09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਰਾਤ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੀਆਂ ਵਿਦਿਆਰਥਣਾਂ ਦੀ ਵਿਗੜੀ ਸਿਹਤ

Ad Position 21
No active advertisement
ਅਜੀਤ ਡੈਸਕ 03-02-2026
ਗੁਰਦਾਸਪੁਰ, 2 ਫਰਵਰੀ (ਚੱਕਰਾਜਾ)-ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿਚ ਪੜ੍ਹਦੀਆਂ 10 ਦੇ ਕਰੀਬ ਵਿਦਿਆਰਥਣਾਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਅਚਾਨਕ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਨੰੂ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਕਿਹਾ ਕਿ ਵਿਦਿਆਰਥਣਾਂ ਨੇ ਦੱਸਿਆ ਹੈ ਕਿ ਉਨ੍ਹਾਂ ਰਾਤ ਦਾ ਖਾਣਾ ਖਾਦਾ ਸੀ | ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਫੂਡ ਪੋਇਜ਼ਨਿੰਗ ਹੋ ਸਕਦੀ ਹੈ | ਉੱਥੇ ਦੂਜੇ ਪਾਸੇ ਬੱਚਿਆਂ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਸਕੂਲ ਵਲੋਂ ਸਹੀ ਖਾਣਾ ਨਹੀਂ ਦਿੱਤਾ ਜਾ ਰਿਹਾ | ਜਿਸ ਸਬੰਧੀ ਉਨ੍ਹਾਂ ਵਲੋਂ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਕੀਤੀ ਜਾ ਚੁੱਕੀ ਹੈ | ਦੂਜੇ ਪਾਸੇ ਇਸ ਸਬੰਧ 'ਚ ਸਕੂਲ ਦੇ ਪਿ੍ੰਸੀਪਲ ਰਾਜੀਵ ਮਹਾਜਨ ਦਾ ਕਹਿਣਾ ਹੈ ਕਿ ਸਕੂਲ 'ਚ ਬੱਚਿਆਂ ਨੂੰ ਬਿਲਕੁਲ ਸਾਫ਼ ਸੁਥਰਾ ਖਾਣਾ ਦਿੱਤਾ ਜਾਂਦਾ ਹੈ | ਪਰ ਬੱਚਿਆਂ ਦੀ ਸਿਹਤ ਅਚਾਨਕ ਖ਼ਰਾਬ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਅੱਜ ਭਾਵੇਂ ਛੁੱਟੀ 'ਤੇ ਸਨ | ਪਰ ਜਦ ਉਨ੍ਹਾਂ ਨੰੂ ਇਸ ਬਾਰੇ ਪਤਾ ਲੱਗਾ ਤਾਂ ਉਹ ਸਿਵਲ ਹਸਪਤਾਲ ਵਿਖੇ ਆਏ ਤੇ ਦੇਖਿਆ ਕਿ ਬੱਚਿਆਂ ਦੀ ਹਾਲਤ ਉਸ ਸਮੇਂ ਕਾਫੀ ਖ਼ਰਾਬ ਸੀ ਅਤੇ ਬੱਚੇ ਪੇਟ ਦੀ ਦਰਦ ਦੱਸ ਰਹੇ ਸਨ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਇਨ੍ਹਾਂ ਬੱਚਿਆਂ ਨੂੰ ਆਇਰਨ ਦੀ ਗੋਲੀ ਵੀ ਦਿੱਤੀ ਗਈ ਸੀ, ਹੋ ਸਕਦਾ ਹੈ ਉਸ ਨਾਲ ਇਨ੍ਹਾਂ ਦੀ ਸਿਹਤ ਵਿਗੜੀ ਹੋਵੇ | ਪਰ ਹੁਣ ਬੱਚਿਆਂ ਦੀ ਹਾਲਤ ਬਿਲਕੁਲ ਸਥਿਰ ਹੈ | ਜਿਨ੍ਹਾਂ ਬੱਚਿਆਂ ਦੇ ਮਾਪੇ ਗੁਰਦਾਸਪੁਰ ਨਾਲ ਸਬੰਧਿਤ ਹਨ, ਉਹ ਆਪਣੇ ਬੱਚਿਆਂ ਦਾ ਹਾਲ ਜਾਣਨ ਲਈ ਹਸਪਤਾਲ ਵਿਖੇ ਪਹੁੰਚੇ ਹੋਏ ਸਨ |
ਐਸ.ਡੀ.ਐਮ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਬੱਚਿਆਂ ਦਾ ਜਾਣਿਆ ਹਾਲ
ਕਿਹਾ, ਖਾਣੇ ਦੀ ਕੀਤੀ ਜਾ ਰਹੀ ਜਾਂਚ
ਮੈਰੀਟੋਰੀਅਸ ਸਕੂਲ ਵਿਖੇ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਬੱਚੇ ਜੋ ਹਸਪਤਾਲ ਦਾਖ਼ਲ ਸਨ, ਸਾਰੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਐਸ.ਡੀ.ਐਮ ਅਨੂਪ੍ਰੀਤ ਨੇ ਜਿਥੇ ਬੱਚਿਆਂ ਦਾ ਹਾਲ ਜਾਣਿਆ, ਉਥੇ ਹੀ ਬੱਚਿਆਂ ਦੀ ਸਿਹਤਯਾਬੀ ਬਾਰੇ ਪੁੱਛਗਿੱਛ ਕਰਨ ਲਈ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਾਰੇ ਬੱਚੇ ਠੀਕ ਹਨ ਅਤੇ ਦੋ ਘਰ ਵਾਪਸ ਆ ਗਏ ਹਨ, ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਰਕਾਰੀ ਹਸਪਤਾਲ ਵਾਪਸ ਲਿਜਾਇਆ ਜਾਵੇਗਾ ਤੇ ਖਾਣੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨੌਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਨੂੰ 3 ਅਣਪਛਾਤੇ ਵਿਅਕਤੀਆਂ ਨੇ ਦਾਤਰਾਂ ਨਾਲ ਵੱਢਿਆ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਸੰਸਦ 'ਚ ਹਾਜ਼ਰੀ 'ਤੇ ਸਰਕਾਰ ਚੁੱਪ-ਹਾਈ ਕੋਰਟ 'ਚ ਖ਼ੁਲਾਸਾ <br/>
Ad Position 24