09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨੌਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਨੂੰ 3 ਅਣਪਛਾਤੇ ਵਿਅਕਤੀਆਂ ਨੇ ਦਾਤਰਾਂ ਨਾਲ ਵੱਢਿਆ

Ad Position 21
No active advertisement
ਅਜੀਤ ਡੈਸਕ 03-02-2026
ਘੁਮਾਣ, 2 ਫਰਵਰੀ (ਬੰਮਰਾਹ, ਬਾਵਾ)-ਘੁਮਾਣ ਵਿਖੇ ਨੌਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਨੂੰ ਸਵੇਰੇ ਤੜਕਸਾਰ 4 ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਨੇ ਦਾਤਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਗੰਭੀਰ ਹਾਲਤ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਸਪਾਲ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਮੇਰਾ ਭਤੀਜਾ ਜਸ਼ਨਪ੍ਰੀਤ ਸਿੰਘ ਪੁੱਤਰ ਰਜਵਿੰਦਰ ਸਿੰਘ ਨੌਵੀਂ ਜਮਾਤ 'ਚ ਕਾਨਵੈਂਟ ਸਕੂਲ ਘੁਮਾਣ ਵਿਖੇ ਪੜ੍ਹਦਾ ਹੈ | ਜਦ ਉਹ 8:30 ਵਜੇ ਦੇ ਕਰੀਬ ਗੋਲ ਹੱਟੀ ਨਜ਼ਦੀਕ ਪਹੁੰਚਿਆ ਤਾਂ ਉਸ ਨੂੰ 2 ਮੋਟਰਸਾਈਕਲਾਂ 'ਤੇ ਸਵਾਰ 3 ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਨੇ ਦਾਤਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ | ਉਨ੍ਹਾਂ ਕਿਹਾ ਕਿ ਉਸ ਦੇ ਗੋਡੇ ਦੀ ਚੱਪਣੀ ਅਤੇ ਸਿਰ 'ਤੇ ਬਹੁਤ ਹੀ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ | ਉਸ ਨੂੰ ਘੁਮਾਣ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਬਟਾਲਾ ਤੇ ਬਾਅਦ ਵਿਚ ਅੰਮਿ੍ਤਸਰ ਇਲਾਜ ਲਈ ਭੇਜਿਆ, ਜਿੱਥੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲ ਵਿਖੇ ਇਲਾਜ ਤਸੱਲੀਜਨਕ ਨਾ ਹੋਣ ਕਾਰਨ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਇਸ ਸੰਬੰਧੀ ਥਾਣਾ ਘੁਮਾਣ ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਜਿਸ ਨੌਜਵਾਨ ਦੇ ਸੱਟਾਂ ਵੱਜੀਆਂ ਹਨ, ਉਸ ਦੇ ਬਿਆਨ ਦਰਜ ਕਰਨ ਲਈ ਪੁਲਿਸ ਪਾਰਟੀ ਅੰਮਿ੍ਤਸਰ ਭੇਜੀ ਹੈ | ਬਿਆਨ ਦਰਜ ਕਰਨ ਉਪਰੰਤ ਮੁਕੱਦਮਾ ਦਰਜ ਕੀਤਾ ਜਾਵੇਗਾ ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ਼ ਸਾਹਮਣੇ ਆਈ ਹੈ, ਜਿਸ ਵਿਚ 3 ਨੌਜਵਾਨ ਇਸ 9ਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੇ ਹਨ | ਉਪਰੰਤ ਉਸ ਜਗ੍ਹਾ ਤੋਂ ਰਫ਼ੂ ਚੱਕਰ ਹੋ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਵਰਕਰਾਂ ਨੇ ਕੀਤੀ ਆਤਿਸ਼ਬਾਜ਼ੀ ਅਗਲੀ ਖ਼ਬਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੀਆਂ ਵਿਦਿਆਰਥਣਾਂ ਦੀ ਵਿਗੜੀ ਸਿਹਤ
Ad Position 24