09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੇਂਟ ਕਬੀਰ ਪਬਲਿਕ ਸਕੂਲ 'ਚ 77ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 03-02-2026
ਬਟਾਲਾ, 2 ਫਰਵਰੀ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਪਿ੍ੰਸੀਪਲ ਐੱਸ.ਬੀ. ਨਾਯਰ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ, ਜਿਸ ਦੀ ਸ਼ੁਰੂਆਤ 8ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਮਾਰਚ ਪਾਸਟ ਕਰਦਿਆਂ ਤੇ ਪਿ੍ੰਸੀਪਲ, ਪ੍ਰਬੰਧਕ ਕਮੇਟੀ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦਾ ਸਵਾਗਤ ਕਰਦਿਆਂ ਕੀਤੀ ਗਈ | ਪ੍ਰੋਗਰਾਮ ਨੂੰ ਅੱਗੇ ਤੋਰਦਿਆਂ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਮਨਪ੍ਰੀਤ ਕੌਰ, ਸੁਖਦੀਪ ਕੌਰ ਤੇ ਰਿਧੀਮਾ ਦੁਆਰਾ ਭਾਰਤੀ ਸੰਵਿਧਾਨ ਦੀ ਵਿਸ਼ਾਲਤਾ ਤੇ ਲਚਕਤਾ ਬਾਰੇ ਵਿਚਾਰ ਸਾਂਝੇ ਕੀਤੇ | ਉਪਰੰਤ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਦਰਸਾਉਂਦੇ ਹੋਏ ਗਰੁੱਪ ਗੀਤ 8ਵੀਂ ਤੇ 9ਵੀਂ ਜਮਾਤ ਦੀਆਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ | ਇਸ ਦੇ ਨਾਲ ਹੀ ਰੰਗਾਰੰਗ ਪ੍ਰੋਗਰਾਮ ਨੂੰ ਲੜੀਵਾਰ ਅੱਗੇ ਵਧਾਉਂਦਿਆਂ ਵਿਦਿਆਰਥੀਆਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਝਲਕੀਆਂ ਨੂੰ ਬਹੁਤ ਹੀ ਖ਼ੂਬਸੂਰਤ ਅੰਦਾਜ਼ 'ਚ ਪੇਸ਼ ਕੀਤਾ | ਇਸ ਦੌਰਾਨ ਤੀਸਰੀ ਜਮਾਤ ਨੇ ਰਾਜਸਥਾਨ, ਚੌਥੀ ਨੇ ਛੱਤੀਸਗੜ੍ਹ, 5ਵੀਂ ਨੇ ਕੇਰਲਾ, 6ਵੀਂ ਨੇ ਜੰਮੂ-ਕਸ਼ਮੀਰ, 7ਵੀਂ ਨੇ ਪੰਜਾਬ, 8ਵੀਂ ਜਮਾਤ ਨੇ ਮਹਾਂਰਾਸ਼ਟਰ ਤੇ 9ਵੀਂ ਜਮਾਤ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਮੁੱਖ ਖਾਣ-ਪੀਣ, ਪਹਿਰਾਵੇ, ਰਾਜ ਚਿੰਨ੍ਹ, ਰਾਜ ਸਮਾਰਕ, ਰਾਜ ਲੋਕ-ਨਾਚ, ਲੋਕ ਪ੍ਰਸਿੱਧ ਖਿਡਾਰੀ, ਮੰਤਰੀ, ਨਾਇਕ, ਮਹਾਨ ਸ਼ਖ਼ਸੀਅਤਾਂ ਦੀ ਹੂ-ਬ-ਹੂ ਪੇਸ਼ਕਾਰੀ ਕਰਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਆਪਣੇ ਹੁਨਰ ਦਾ ਵੀ ਪ੍ਰਗਟਾਵਾ ਕੀਤਾ | ਸਕੂਲ ਦੇ ਕੇ.ਜੀ. ਬਲਾਕ ਦੇ ਵਿਦਿਆਰਥੀਆਂ ਦੁਆਰਾ ਦੇਸ਼ ਭਗਤ ਸੈਲਾਨੀਆਂ ਦੀ ਭੂਮਿਕਾ ਨਿਭਾਅ ਕੇ ਇਨਕਲਾਬ-ਜਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਤੋਂ ਇਲਾਵਾ ਸਕੂਲ ਹਾਊਸ ਬੋਰਡਾਂ ਨੂੰ ਦੇਸ਼ ਭਗਤਾਂ ਤੇ ਰਾਸ਼ਟਰੀ ਝੰਡੇ ਦੀਆਂ ਤਸਵੀਰਾਂ ਲਗਾ ਕੇ ਸਜਾਇਆ ਗਿਆ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਦੁਆਰਾ ਸਾਰੇ ਭਾਗੀਦਾਰ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਸਮੁੱਚੇ ਸਕੂਲ ਨੂੰ ਹਮੇਸ਼ਾ ਆਪਣੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣ ਤੇ ਆਪਣੇ ਅਧਿਕਾਰਾਂ ਨੂੰ ਮਾਨਣ ਦੇ ਨਾਲ-ਨਾਲ ਕਰਤੱਵਾਂ ਨੂੰ ਪਾਲਣ ਕਰਨਾ ਦਾ ਪ੍ਰਣ ਵੀ ਕਰਵਾਇਆ | ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਪੇਨਈਅਰ ਨਦੀ ਦੇ ਪਾਣੀਆਂ ਦੀ ਵੰਡ ਲਈ ਟਿ੍ਬਿਊਨਲ ਸਥਾਪਤ ਕਰਨ ਦਾ ਨਿਰਦੇਸ਼ ਅਗਲੀ ਖ਼ਬਰ ਗੁੱਡਵਿਲ ਸਕੂਲ 'ਚ ਬੁੱਕ ਰੀਡਰਜ਼ ਕਲੱਬ ਦੇ ਮੈਂਬਰਾਂ ਦਾ ਸਨਮਾਨ
Ad Position 24