ਗੁਰਦਾਸਪੁਰ, 2 ਫਰਵਰੀ (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਕੇਂਦਰੀ ਬਜਟ ਦੇਸ਼ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਾਲਾ ਤੇ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੈ | ਇਹ ਗੱਲ ਸਥਾਨਕ ਨੇਤਾ ਆਰ.ਕੇ ਨਡਾਲਾ ਐਡਵੋਕੇਟ ਵਿਧਾਨ ਸਭਾ ਦੀਨਾਨਗਰ ਨੇ ਕਹੀ | ਆਰ.ਕੇ ਨਡਾਲਾ ਨੇ ਕਿਹਾ ਕਿ ਇਹ ਬਜਟ ਗ਼ਰੀਬ, ਕਿਸਾਨ, ਮੱਧ ਵਰਗ, ਨੌਜਵਾਨਾਂ ਤੇ ਮਹਿਲਾਵਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉੱਤਰਦਾ ਹੈ | ਕਿਸਾਨਾਂ ਲਈ ਖੇਤੀਬਾੜੀ ਖੇਤਰ 'ਚ ਵਧੇਰੇ ਨਿਵੇਸ਼ ਕਰਕੇ ਪਿੰਡਾਂ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਧੇਗੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ 'ਤੇ ਖ਼ਾਸ ਧਿਆਨ ਦਿੱਤਾ ਗਿਆ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਬਜਟ ਵਿਕਾਸ, ਵਿਸ਼ਵਾਸ ਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ ਤੇ 2047 ਤੱਕ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਵੱਲ ਇਕ ਮਜ਼ਬੂਤ ਕਦਮ ਹੈ |