10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-02-2026
ਗੁਰਦਾਸਪੁਰ, 2 ਫਰਵਰੀ (ਚੱਕਰਾਜਾ)-ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਵਲੋਂ ਅੰਕੁਸ਼ ਮਹਾਜਨ ਨੰੂ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ 300 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਪੁਲਿਸ ਸਦਰ ਗੁਰਦਾਸਪੁਰ ਵਲੋਂ ਮਨਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਨੰੂ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਇਸ ਤੋਂ ਇਲਾਵਾ ਪੁਲਿਸ ਥਾਣਾ ਦੀਨਾਨਗਰ ਵਲੋਂ ਵੀ ਕਰਨ ਕੁਮਾਰ ਨੰੂ ਕਾਬੂ ਕਰਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ | ਪੁਲਿਸ ਵਲੋਂ ਇਨ੍ਹਾਂ ਫੜੇ ਗਏ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਦਿਉਲ ਮਲਟੀਸਪੈਸ਼ਲਿਸਟ ਹਸਪਤਾਲ ਸਰਵੋਤਮ ਮਲਟੀਸਪੈਸ਼ਲਿਸਟ ਹਸਪਤਾਲ ਦੇ ਪੁਰਸਕਾਰ ਨਾਲ ਸਨਮਾਨਿਤ
Ad Position 24