10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-02-2026
ਧਾਰੀਵਾਲ, 2 ਫਰਵਰੀ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਤੇ ਸਤਿਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰੱਖੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਨਾਮਵਰ ਢਾਡੀ ਜਥਾ ਜਰਨੈਲ ਸਿੰਘ ਖੁੰਡਾ ਤੇ ਸਾਥੀਆਂ ਨੇ ਇਤਿਹਾਸ ਤੋਂ ਜਾਣੂ ਕਰਵਾਇਆ | ਉਪਰੰਤ ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ ਨੇ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ੍ਰੀ ਸਖਮਨੀ ਸੇਵਾ ਸੁਸਾਇਟੀ ਦੇ ਸ਼ਰਧਾਲੂਆਂ ਨੇ ਸੰਗਤੀ ਰੂਪ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ | ਇਸ ਮੌਕੇ ਹਰਭਜਨ ਸਿੰਘ ਭਾਟੀਆ, ਡਾ. ਗੁਰਜਿੰਦਰ ਸਿੰਘ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਭਾਈ ਗੁਰਦੇਵ ਸਿੰਘ, ਸੰਦੀਪ ਸਿੰਘ ਜਫ਼ਰਵਾਲ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਹੋਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ- ਜਥੇਦਾਰ ਮਝੈਲ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ 3 ਵਿਅਕਤੀ ਕਾਬੂ
Ad Position 24