10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਗਵੰਤ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਦਾ ਹਰੇਕ ਵਰਗ ਨੂੰ ਲਾਭ ਮਿਲੇਗਾ-ਬੱਲਾ ਜੈਤੋਸਰਜਾ, ਡਾ. ਅੱਤਰੀ

Ad Position 21
No active advertisement
ਅਜੀਤ ਡੈਸਕ 03-02-2026
ਅੱਚਲ ਸਾਹਿਬ, 2 ਫਰਵਰੀ (ਗੁਰਚਰਨ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਦਾ ਹਰੇਕ ਵਰਗ ਨੂੰ ਬਿਨ੍ਹਾਂ ਕਿਸੇ ਭੇਦਭਾਵ ਲਾਭ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਆਗੂ ਤੇ ਸਾਬਕਾ ਸਰਪੰਚ ਬਲਰਾਜ ਸਿੰਘ ਬੱਲਾ ਜੈਤੋਸਰਜਾ ਤੇ ਬਲਾਕ ਸੰਮਤੀ ਮੈਂਬਰ ਡਾਕਟਰ ਹੀਰਾ ਸਿੰਘ ਵਲੋਂ ਸਾਥੀਆਂ ਸਮੇਤ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਪਿੰਡ ਜੈਤੋਸਰਜਾ ਵਿਖੇ ਲਗਾਏ ਗਏ ਕੈਂਪ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਜਨਤਾ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸਰਕਾਰ ਸਿਹਤ ਸਬੰਧੀ ਕੋਈ ਵੱਡਾ ਫੈਸਲਾ ਲਵੇ, ਜਿਸ ਨਾਲ ਹਰੇਕ ਵਿਅਕਤੀ ਆਪਣੇ-ਆਪ ਸੁਰੱਖਿਅਤ ਮਹਿਸੂਸ ਸਮਝ ਸਕੇ, ਕਿਉਂਕਿ ਇਲਾਜ ਲਈ ਵੱਡੇ ਹਸਪਤਾਲਾਂ 'ਚ ਜਾਣਾ ਆਮ ਬੰਦੇ ਦੇ ਵੱਸ ਦੀ ਗੱਲ ਨਹੀਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਨਬਜ਼ ਪਛਾਣਦੇ ਹੋਏ, ਜੋ ਇਹ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਇਹ ਇਕ ਬਹੁਤ ਹੀ ਸ਼ਾਲਾਘਾਯੋਗ ਉਪਰਾਲਾ ਹੈ | ਇਸ ਮੌਕੇ ਗੁਰਦੀਪ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਸੰਦੀਪ ਸਿੰਘ ਪੰਚ, ਰਾਜੁ ਸਿੰਘ ਪੰਚ, ਯੂਥ ਪ੍ਰਧਾਨ ਸੁਖਚੈਨ ਸਿੰਘ, ਗੋਲਡੀ ਕੁਮਾਰ, ਦਲਬੀਰ ਸਿੰਘ, ਸੁਖਪਾਲ ਸਿੰਘ, ਸਰਵਣ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਣੀਆਂ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜ੍ਹਾ ਮਨਾਇਆ ਅਗਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਹੋਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ- ਜਥੇਦਾਰ ਮਝੈਲ
Ad Position 24