ਬਟਾਲਾ, 2 ਫ਼ਰਵਰੀ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ 'ਚ ਕੀਤੇ ਜਾ ਰਹੇ ਬਦਲਾਅ ਦੇ ਵਿਰੋਧ 'ਚ ਪਿੰਡ ਅÏਲਖ ਕਲਾਂ ਵਿਖੇ ਪੰਚਾਇਤ ਮੈਂਬਰ ਮੁਖਤਾਰ ਸਿੰਘ ਦੇ ਗ੍ਰਹਿ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਪਿ੍ੰ. ਸੁਲੱਖਣ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰਕੇ ਦੇਸ਼ ਦੇ ਗਰੀਬਾਂ ਨਾਲ ਮਜ਼ਾਕ ਕੀਤਾ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ 'ਚ ਬਦਲਾਅ ਕਰਕੇ ਕੇਂਦਰ ਸਰਕਾਰ ਨੇ ਦੇਸ਼ ਦੇ ਗਰੀਬਾਂ ਦੀ ਰੋਜ਼ੀ-ਰੋਟੀ ਖੋਹੀ ਹੈ, ਜਿਸ ਕਰਕੇ ਲੋਕ ਕੇਂਦਰ ਦੀ ਮੋਦੀ ਸਰਕਾਰ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਲਾਮਬੰਦ ਹੋਣ ਤਾਂ ਜੋ ਗਰੀਬ ਲੋਕਾਂ ਦਾ ਖੂਨ ਚੂਸ ਰਹੀ, ਕੇਂਦਰ ਸਰਕਾਰ ਨੂੰ ਚਲਦਾ ਕਰਕੇ ਕਾਂਗਰਸ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮਿਲ ਸਕਣ | ਇਸ ਮੌਕੇ ਜਤਿੰਦਰ ਸਿੰਘ, ਬੇਅੰਤ ਸਿੰਘ, ਹਰਦਿਆਲ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਅÏਲਖ ਖੁਰਦ, ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਪੰਚਾਇਤ ਮੈਂਬਰ ਜਗਪ੍ਰੀਤ ਸਿੰਘ, ਸਨੋਬਰ ਸਿੰਘ, ਜਗਤਾਰ ਸਿੰਘ, ਸਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਰੋਹਿਤਪ੍ਰੀਤ ਸਿੰਘ, ਇਕਬਾਲ ਸਿੰਘ ਰਿਆੜ, ਅਮਰੀਕ ਸਿੰਘ, ਜਗਦੀਪ ਸਿੰਘ, ਬਲਰਾਜ ਸਿੰਘ, ਅਮਰਜੀਤ ਸਿੰਘ ਮੁਰਾਦਪੁਰ, ਸਰਬਜੀਤ ਸਿੰਘ ਹਰਚੋਵਾਲ ਆਦਿ ਹਾਜ਼ਰ ਸਨ |