10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 03-02-2026
ਨੌਸ਼ਹਿਰਾ ਮੱਝਾ ਸਿੰਘ, 2 ਫਰਵਰੀ (ਰਵੀ ਭਗਤ)-ਥਾਣਾ ਮੁਖੀ ਸੇਖਵਾਂ ਰਜਵੰਤ ਕੌਰ ਦੀ ਅਗਵਾਈ ਹੇਠ ਪੁਲਿਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਸਤਵਿੰਦਰ ਸਿੰਘ ਨੌਸ਼ਹਿਰਾ ਮੱਝਾ ਸਿੰਘ ਤੋਂ ਪੁਲਿਸ ਪਾਰਟੀ ਸਮੇਤ ਪਿੰਡ ਮੂਲਿਆਂਵਾਲ ਸੂਏ ਦੇ ਪੁਲ ਤੋਂ ਕਲੇਰ ਖੁਰਦ ਦੀ ਪਟੜੀ ਵੱਲ ਗਸ਼ਤ ਕਰਦੇ ਆ ਰਹੇ ਸਨ | ਇਸ ਦੌਰਾਨ ਉਨ੍ਹਾਂ ਨੂੰ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਕਾਬੂ ਕਰਨ ਉਪਰੰਤ ਉਸ ਤੋਂ ਮੋਮੀ ਲਿਫਾਫੇ ਸਮੇਤ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਚੌਕੀ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਲਵਜੀਤ ਸ਼ਰਮਾ ਪੁੱਤਰ ਕਿਸ਼ਨ ਚੰਦ ਵਾਸੀ ਪਿੰਡ ਮੂਲਿਆਂਵਾਲ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਰੂਵਾਲ ਨੇ 5 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਪਿੰਡ ਨੱਥੂ ਖਹਿਰਾ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਹੋਈ ਮੌਤ
Ad Position 24