10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਚੇਅਰਮੈਨ ਹਰੂਵਾਲ ਨੇ 5 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 03-02-2026
ਡੇਰਾ ਬਾਬਾ ਨਾਨਕ, 2 ਫਰਵਰੀ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਲ ਵਿਖੇ ਪੰਜਾਬ ਸਰਕਾਰ ਵਲੋਂ ਬੱਸ ਅੱਡੇ ਦੇ ਨਜ਼ਦੀਕ 5 ਲੱਖ ਦੀ ਲਾਗਤ ਨਾਲ ਲਗਵਾਈ ਜਾ ਰਹੀ ਇੰਟਰਲਾਕ ਟਾਇਲ ਦਾ ਨੀਂਹ ਪੱਥਰ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੱਖਿਆ ਗਿਆ | ਇਸ ਮੌਕੇ ਪਹਿਲਾਂ ਭਾਈ ਜੋਗਿੰਦਰ ਸਿੰਘ ਵਲੋਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਉਪਰੰਤ ਚੇਅਰਮੈਨ ਹਰੂਵਾਲ ਵਲੋਂ ਰਿਬਨ ਕੱਟ ਕੇ ਤੇ 5 ਇੱਟਾਂ ਰੱਖ ਕੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਨੇ ਕਿਹਾ ਕਿ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਅੰਦਰ ਬਿਨ੍ਹਾਂ ਪੱਖਪਾਤ ਤੋਂ ਕਰਵਾਏ ਜਾ ਰਹੇ ਵੱਡੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਤਹਿਤ ਪਿੰਡ ਹਰੂਵਾਲ ਦੇ ਬੱਸ ਅੱਡੇ ਦੇ ਨਜ਼ਦੀਕ ਸੰਗਤਾਂ ਦੀ ਸਹੂਲਤ ਲਈ ਇੰਟਰਲਾਕ ਟਾਇਲ ਲਗਾਉਣ ਵਾਸਤੇ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਭੇਜੀ ਗਈ ਸੀ, ਜਿਸ ਦੇ ਵਿਕਾਸ ਕਾਰਜ ਅੱਜ ਪਿੰਡ ਹਰੂਵਾਲ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ੁਰੂ ਕਰਵਾਏ ਗਏ ਹਨ | ਇਸ ਮੌਕੇ 'ਆਪ' ਆਗੂ ਸਤਨਾਮ ਸਿੰਘ ਹਰੂਵਾਲ, ਹਰਦੇਵ ਸਿੰਘ, ਮੈਂਬਰ ਪੰਚਾਇਤ ਜਗਮੋਹਨ ਸਿੰਘ, ਸੂਬੇਦਾਰ ਬਲਜੀਤ ਸਿੰਘ, ਨਿਰਮਲ ਸਿੰਘ ਫੌਜੀ, ਤਰਸੇਮ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਗੁਰਿੰਦਰਜੀਤ ਸਿੰਘ, ਬਾਬਾ ਰਤਨ ਸਿੰਘ, ਪ੍ਰੀਤਮ ਸਿੰਘ ਸਾਬਕਾ ਮੈਂਬਰ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਪਲਵਿੰਦਰ ਸਿੰਘ ਫ਼ੌਜੀ, ਕੁਲਦੀਪ ਸਿੰਘ, ਹਰਪਿੰਦਰ ਸਿੰਘ, ਮੰਗਲ ਸਿੰਘ, ਅੰਮਿ੍ਤਪਾਲ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਆਗੂ ਗੁਰਮੀਤ ਸਿੰਘ ਰੈਣੂ ਆਰੇ ਵਾਲਿਆਂ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ ਹੈਰੋਇਨ ਸਮੇਤ ਕਾਬੂ
Ad Position 24