11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜਗਰੂਪ ਸਿੰਘ ਸੇਖਵਾਂ ਨੇ ਬਸਰਾਵਾਂ ਤੋਂ ਤੁਗਲਵਾਲ ਸੜਕ ਦੀ ਮੁਰੰਮਤ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 03-02-2026
ਕਾਦੀਆਂ, 2 ਫਰਵਰੀ (ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਬਸਰਾਵਾਂ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਐਡਵੋਕੇਟ ਸੇਖਵਾਂ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਤੇ ਸੜਕਾਂ ਦਾ ਜਾਲ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਆਵਾਜਾਈ 'ਚ ਸੁਵਿਧਾ ਮਿਲਦੀ ਹੈ ਤੇ ਵਪਾਰਕ ਗਤੀਵਿਧੀਆਂ ਨੂੰ ਵੀ ਫ਼ਾਇਦਾ ਹੁੰਦਾ ਹੈ | ਉਦਘਾਟਨ ਸਮਾਗਮ ਦੌਰਾਨ ਮਲਕੀਤ ਸਿੰਘ ਐਸ.ਐਚ.ਓ ਕਾਦੀਆਂ, ਕਾਮਰੇਡ ਗੁਰਮੇਜ ਸਿੰਘ, ਸਰਪੰਚ ਬਸਰਾਵਾਂ ਤੇ ਇਲਾਕੇ ਦੇ ਕਈ ਮਾਣਯੋਗ ਵਿਅਕਤੀ ਹਾਜ਼ਰ ਸਨ | ਪਿੰਡ ਵਾਸੀਆਂ ਨੇ ਸੜਕ ਦੇ ਨਿਰਮਾਣ ਲਈ ਖੁਸ਼ੀ ਜਤਾਈ ਤੇ ਆਸ ਪ੍ਰਗਟਾਈ ਕਿ ਇਲਾਕੇ 'ਚ ਹੋਰ ਵਿਕਾਸ ਕਾਰਜ ਵੀ ਜਲਦ ਹੋਣਗੇ | ਸਮਾਗਮ ਦੌਰਾਨ ਸਥਾਨਕ ਲੋਕਾਂ ਨੇ ਆਪਣੇ ਮਸਲੇ ਵੀ ਰੱਖੇ, ਜਿਨ੍ਹਾਂ ਨੂੰ ਸੁਣਦਿਆਂ ਸੇਖਵਾਂ ਨੇ ਯਕੀਨ ਦਿਵਾਇਆ ਕਿ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਅਗਲੀ ਖ਼ਬਰ ਸੀਨੀਅਰ ਆਗੂ ਗੁਰਮੀਤ ਸਿੰਘ ਰੈਣੂ ਆਰੇ ਵਾਲਿਆਂ ਦਾ ਅੰਤਿਮ ਸੰਸਕਾਰ
Ad Position 24