11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ

Ad Position 21
No active advertisement
ਅਜੀਤ ਡੈਸਕ 03-02-2026
ਕਲਾਨੌਰ, 2 ਫਰਵਰੀ (ਪੁਰੇਵਾਲ)-ਸੀਨੀਅਰ ਅਕਾਲੀ ਆਗੂ, ਸਾ. ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਪਿਛਲੇ ਸਮੇਂ ਤੋਂ ਜ਼ੇਲ੍ਹ 'ਚ ਬੰਦ ਸਨ, ਨੂੰ ਅੱਜ ਮਾਨਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ 'ਤੇ ਸਥਾਨਕ ਕਸਬੇ ਦੇ ਅਕਾਲੀ ਆਗੂਆਂ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ | ਇਸ ਸਬੰਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ | ਸ਼ੋ੍ਰਮਣੀ ਅਕਾਲੀ ਦਲ ਦੇ ਸਿਟੀ ਪ੍ਰਧਾਨ ਜਥੇ. ਰਣਜੀਤ ਸਿੰਘ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਸ: ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਵਧਾਈ ਦਿੱਤੀ ਗਈ | ਸਿਟੀ ਪ੍ਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ, ਜੋ ਝੂਠ ਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦੇ ਆ ਰਹੇ ਸਨ, ਤੋਂ ਸੱਤਾ ਦੇ ਨਸ਼ੇ 'ਚ ਬੁਖਲਾਹਟ 'ਚ ਆ ਕੇ ਆਮ ਆਦਮੀ ਪਾਰਟੀ ਵਲੋਂ ਝੂਠਾ ਤੇ ਫ਼ਰਜ਼ੀ ਕੇਸ ਬਣਾ ਕੇ ਸ: ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਸੀ, ਜਦਕਿ ਅੱਜ ਮਾਨਯੋਗ ਅਦਾਲਤ ਤੋਂ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ ਤੇ ਜ਼ਮਾਨਤ ਮਿਲੀ ਹੈ | ਇਸ ਮੌਕੇ ਬਲਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਭਿੰਡਰ, ਜਰਨੈਲ ਸਿੰਘ ਕਲਾਨੌਰ, ਪਵਨਦੀਪ ਸਿੰਘ, ਦਲਜੀਤ ਸਿੰਘ ਸੱਭਰਵਾਲ, ਗੁਰਦੇਵ ਸਿੰਘ ਬਿੱਟਾ, ਹਰਭਜਨ ਸਿੰਘ ਆਕੀਮਾਛੀ, ਬਲਵਿੰਦਰ ਸਿੰਘ ਕਾਹਲੋਂ, ਰਜਵੰਤ ਸਿੰਘ ਮੱਲ•ੀ, ਸੁਰਜੀਤ ਸਿੰਘ ਭੁੱਲਰ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਟਹਿਲ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ, ਦਲੀਪ ਸਿੰਘ, ਜਸਵਿੰਦਰ ਸਿੰਘ ਸਮੇਤ ਅਕਾਲੀ ਆਗੂਆਂ ਵਲੋਂ ਸ: ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਨੂੰ ਸੂਬਾ ਤੇ ਕੇਂਦਰ ਸਰਕਾਰ ਤੋਂ ਮਿਲੀ ਵਿਸ਼ੇਸ਼ ਗ੍ਰਾਂਟ ਅਗਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਨੇ ਬਸਰਾਵਾਂ ਤੋਂ ਤੁਗਲਵਾਲ ਸੜਕ ਦੀ ਮੁਰੰਮਤ ਦੇ ਕੰਮ ਦਾ ਰੱਖਿਆ ਨੀਂਹ ਪੱਥਰ
Ad Position 24