ਕਲਾਨੌਰ, 2 ਫਰਵਰੀ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ, ਅਮਰਿੰਦਰ ਸਿੰਘ ਮੱਲ੍ਹੀ, ਮੈਡਮ ਸੁਪ੍ਰੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਦਿਨ ਦੁਗਣੀ-ਰਾਤ ਚੌਗਣੀ ਤਰੱਕੀ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪਿੰ੍ਰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਨੂੰ ਭਾਰਤ ਸਰਕਾਰ ਦੇ ਅਦਾਰੇ ਸੀ.ਐੱਸ.ਆਈ.ਆਰ. ਨੈਸ਼ਨਲ ਇੰਸਟੀਚਿਊਟ ਆਫ ਸਾਇੰਸ ਕਮਿਉਨੀਕੇਸ਼ਨ ਤੇ ਪਾਲਿਸੀ ਰਿਸਚਰਚ ਨਵੀ ਦਿੱਲੀ ਵਲੋਂ ਵਿਸ਼ੇਸ਼ ਗ੍ਰਾਂਟ ਮਿਲਣ 'ਤੇ ਕੀਤਾ | ਪਿੰ੍ਰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਅਦਾਰੇ ਸੀ.ਐੱਸ.ਆਈ.ਆਰ. ਨੈਸ਼ਨਲ ਇੰਸਟੀਚਿਊਟ ਆਫ਼ ਸਾਇੰਸ ਕਮਿਉਨੀਕੇਸ਼ਨ ਤੇ ਪਾਲਿਸੀ ਰਿਸਚਰਚ ਨਵੀ ਦਿੱਲੀ ਵਲੋਂ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਤੇ ਮੈਥ (ਸਟੈਮ) ਜਾਗਰੂਕਤਾ ਲਈ ਸੰਯੁਕਤ ਰੂਪ 'ਚ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਤੇ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਵਲੋਂ ਸਖ਼ਤ ਮਿਹਨਤ ਨਾਲ ਆਪਣੀ ਰਿਪੋਰਟ ਤਿਆਰ ਕਰਕੇ ਉਪਰੋਕਤ ਵਿਭਾਗ ਨੂੰ ਭੇਜੀ ਗਈ ਤੇ ਅੰਤ 'ਚ ਸਕੂਲ ਦੀ ਸਖ਼ਤ ਮਿਹਨਤ ਦੇ ਨਤੀਜੇ ਵਜੋਂ ਸਕੂਲ ਨੂੰ ਵਿਸ਼ੇਸ਼ ਗ੍ਰਾਂਟ ਮਿਲੀ ਹੈ | ਪਿੰ੍ਰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਤੇ ਮੈਥ (ਸਟੈਮ) ਜਾਗਰੂਕਤਾ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਤੇ ਹਿਸਾਬ ਵਿਸ਼ੇ ਅਧੀਨ ਸਕੂਲ 'ਚ ਵਿਸ਼ੇਸ਼ ਵਰਕਸ਼ਾਪ ਲਗਾਈ ਹੋਵੇਗੀ, ਜਿਸ 'ਚ ਨੈਸ਼ਨਲ ਇੰਸਚੀਉਟ ਆਫ਼ ਸਾਇੰਸ ਕਮਿਊਨੀਕੇਸ਼ਨ ਤੇ ਪਾਲਿਸੀ ਰਿਸਚਰਚ ਨਵੀ ਦਿੱਲੀ ਤੋਂ ਸਾਇੰਟਿਸਟ ਡਾ. ਪੁਸ਼ਪਾਂਜਲੀ ਤਿ੍ਪਾਠੀ, ਮੁੱਖ ਰਿਸਰਚਰ ਡਾ. ਅਜੇ ਸ਼ਰਮਾ ਵਿਸ਼ੇਸ਼ ਤੌਰ 'ਤੇ ਸਕੂਲ ਪਹੁੰਚ ਕੇ ਵਿਦਿਆਰਥੀਆਂ ਨੂੰ ਸਾਇੰਸ ਤੇ ਹਿਸਾਬ ਵਿਸ਼ੇ 'ਤੇ ਆਧਾਰਿਤ ਵੱਖ-ਵੱਖ ਗਤੀਵਿਧੀਆਂ ਕਰਵਾਉਣਗੇ | ਪਿ੍ੰ. ਡਾ. ਕਾਹਲੋਂ ਨੇ ਸਕੂਲ ਦੀ ਇਸ ਪ੍ਰਾਪਤੀ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |