11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਤਾਰਾਗੜ੍ਹ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 03-02-2026
ਤਾਰਾਗੜ, 2 ਫਰਵਰੀ (ਸੋਹਨ ਲਾਲ)-ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਤਾਰਾਗੜ੍ਹ ਥਾਣਾ ਮੁਖੀ ਅੰਗਰੇਜ਼ ਸਿੰਘ ਦੀ ਯੋਗ ਅਗਵਾਈ ਹੇਠ ਕਥਲੌਰ ਰਾਵੀ ਦਰਿਆ 'ਤੇ ਬਣੇ ਪੁਲ ਉੱਪਰ ਸਪੈਸ਼ਲ ਨਾਕਾ ਲਗਾਇਆ ਗਿਆ | ਇਸ ਨਾਕੇ 'ਚ ਆਉਣ ਜਾਣ ਵਾਲੇ ਵਾਹਨਾਂ ਦੀ ਪੂਰੀ ਮੁਸਤੈਦੀ ਨਾਲ ਜਾਂਚ ਕੀਤੀ ਗਈ | ਥਾਣਾ ਮੁਖੀ ਐਸ.ਐਚ.ਓ. ਅੰਗਰੇਜ਼ ਸਿੰਘ ਨੇ 'ਅਜੀਤ' ਨੂੰ ਦੱਸਿਆ ਕਿ ਕਿਸੇ ਵੀ ਵਾਹਨ ਟਰੱਕ, ਕਾਰ, ਮੋਟਰਸਾਈਕਲ ਸਕੂਟੀ ਨੂੰ ਪੂਰੀ ਤਰ੍ਹਾਂ ਚੈੱਕ ਕੀਤਾ ਜਾਵੇਗਾ ਤੇ ਸੰਪੂਰਨ ਜਾਂਚ ਕੀਤੀ ਜਾਵੇਗੀ | ਥਾਣਾ ਮੁਖੀ ਨੇ ਖਾਸ ਕਰਕੇ ਮਾਪਿਆਂ ਨੂੰ ਕਿਹਾ ਕਿ ਆਪਣੇ ਨਾਬਾਲਗ ਬੱਚਿਆਂ ਨੂੰ ਜੋ 18 ਸਾਲ ਤੋਂ ਘੱਟ ਉਮਰ ਦੇ ਹਨ ਤੇ ਜਿਨ੍ਹਾਂ ਦੇ ਲਾਇਸੈਂਸ ਨਹੀਂ ਬਣਿਆ ਹੋਇਆ | ਉਨ੍ਹਾਂ ਨੂੰ ਮੋਟਰਸਾਈਕਲ ਸਕੂਟਰੀ ਆਦਿ ਨਾ ਦਿੱਤੀ ਜਾਵੇ ਤੇ ਨਾ ਹੀ ਗੱਡੀ ਦਿੱਤੀ ਜਾਵੇ ਤਾਂ ਜੋ ਕੋਈ ਹਾਦਸਾ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੈਂਸ ਗੱਡੀ ਚਲਾਉਣਾ ਕਨੂੰਨੀ ਅਪਰਾਧ ਹੈ | ਇਸ ਲਈ ਪੂਰਾ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਪਬਲਿਕ ਨੂੰ ਪੁਲਿਸ ਦਾ ਪੂਰਾ ਸਹਿਯੋਗ ਕਰਨ ਦੀ ਹਦਾਇਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜਾਇਜ਼ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ-ਅਸ਼ਵਨੀ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਸਮਾਗਮ
Ad Position 24