08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਆਲ ਇੰਡੀਆ ਕਿਸਾਨ ਸਭਾ ਵਲੋਂ ਕੇਂਦਰੀ ਬਜਟ ਖ਼ਿਲਾਫ਼ ਪ੍ਰਦਰਸ਼ਨ <br/>

Ad Position 21
No active advertisement
ਆਲ ਇੰਡੀਆ ਕਿਸਾਨ ਸਭਾ ਆਗੂ ਜ਼ਿਲ੍ਹਾ ਜਨਰਲ ਸਕੱਤਰ ਧੀਰ ਸਿੰਘ ਸਿੱਧੂ ਤੇ ਹੋਰ ਕੇਂਦਰੀ ਬਜਟ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ | ਤਸਵੀਰ: ਸੰਜੀਵ ਗੁਪਤਾ <br/> 04-02-2026
ਘਰੋਟਾ, 3 ਫਰਵਰੀ (ਸੰਜੀਵ ਗੁਪਤਾ)-ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸੈਕਟਰੀ ਧੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਬਜਟ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰੀ ਬਜਟ 'ਚ ਕਿਸਾਨਾਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ | ਜਦਕਿ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵੱਲ ਕਦਮ ਚੁੱਕੇ ਜਾ ਰਹੇ ਹਨ, ਜੋ ਗ਼ਰੀਬ ਤੇ ਮਜ਼ਦੂਰ ਵਰਗ ਲਈ ਵੱਡਾ ਝਟਕਾ ਹੈ | ਉਨ੍ਹਾਂ ਕਿਹਾ ਕਿ ਬਜਟ 'ਚ ਬਜ਼ੁਰਗਾਂ ਦੀ ਪੈਨਸ਼ਨ ਵਧਾਉਣ ਲਈ ਵੀ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਯੂ.ਜੀ.ਸੀ. ਕਾਨੂੰਨ ਅਤੇ ਫ਼ਿਰਕੂ ਭਾਵਨਾਵਾਂ ਨੂੰ ਵਧਾਵਾ ਦੇਣ ਵਾਲੀਆਂ ਨੀਤੀਆਂ 'ਤੇ ਵੀ ਸਵਾਲ ਚੁੱਕੇ ਗਏ | ਧੀਰ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ | ਜਿਸ ਨਾਲ ਸੂਬੇ ਦੇ ਕਿਸਾਨਾਂ ਤੇ ਨੌਜਵਾਨਾਂ ਵਿਚ ਭਾਰੀ ਰੋਸ ਹੈ | ਪ੍ਰਦਰਸ਼ਨ ਦੌਰਾਨ ਸਰਜੀਵਨ ਕੁਮਾਰ, ਨਿਰਮਲ ਸਿੰਘ ਅਤੇ ਜਗਤਾਰ ਸਿੰਘ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਲੋੜਵੰਦ ਲੜਕੀ ਦੇ ਵਿਆਹ ਲਈ ਅਲਮਾਰੀ ਤੇ ਹੋਰ ਜ਼ਰੂਰੀ ਸਮਾਨ ਦਿੱਤਾ <br/>
Ad Position 24