ਪਠਾਨਕੋਟ, 3 ਫਰਵਰੀ (ਵਿਨੋਦ)-ਪਠਾਨਕੋਟ ਜ਼ਿਲੇ੍ਹ ਦੇ ਪਿੰਡ ਭਰਮੋਤਾ 'ਚ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਕੇਕ ਕੱਟ ਕੇ ਤੇ ਕੀਰਤਨ ਕਰਕੇ ਪ੍ਰਕਾਸ਼ ਉਤਸਵ ਮਨਾਇਆ | ਸਮਾਗਮ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਮਨੁੱਖਤਾ, ਸਮਾਨਤਾ ਤੇ ਭਾਈਚਾਰੇ ਦੇ ਡੂੰਘੇ ਸੰਦੇਸ਼ ਨੂੰ ਦਰਸਾਉਂਦਾ ਹੈ | ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਿਰਤ ਦੀ ਸ਼ਾਨ ਨੂੰ ਸਭ ਤੋਂ ਉੱਪਰ ਸਮਝਦੇ ਸਨ ਤੇ ਲੋਕਾਂ ਨੂੰ ਸਖ਼ਤ ਮਿਹਨਤ, ਇਮਾਨਦਾਰੀ ਤੇ ਸੱਚਾਈ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਸਨ | ਉਨ੍ਹਾਂ ਨੌਜਵਾਨਾਂ ਨੂੰ ਗੁਰੂ ਮਹਾਰਾਜ ਦੇ ਵਿਚਾਰਾਂ ਨੂੰ ਅਪਣਾਉਣ ਤੇ ਸਮਾਜ ਸੇਵਾ ਤੇ ਰਾਸ਼ਟਰ ਨਿਰਮਾਣ 'ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਪ੍ਰੋਗਰਾਮ ਦੀ ਸਮਾਪਤੀ ਅਰਦਾਸ ਤੇ ਪ੍ਰਸ਼ਾਦ ਵੰਡ ਨਾਲ ਹੋਈ |